ਵੱਡੀ ਖ਼ਬਰ: YouTuber ਐਲਵਿਸ਼ ਯਾਦਵ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

ਵੱਡੀ ਖ਼ਬਰ: YouTuber ਐਲਵਿਸ਼ ਯਾਦਵ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

ਫਰੀਦਾਬਾਦ– ਯੂਟਿਊਬਰ ਅਤੇ ਬਿਗ ਬੌਸ ਓਟੀਟੀ ਜੇਤੂ ਐਲਵਿਸ਼ ਯਾਦਵ ਦੇ ਘਰ ਬਾਹਰ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਸ਼ਾਮਲ ਇੱਕ ਸ਼ੂਟਰ ਨੂੰ ਪੁਲਸ ਨੇ ਫਰੀਦਾਬਾਦ ਦੇ ਫਰੀਦਪੁਰ ਪਿੰਡ ਨੇੜੇ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਮੁਤਾਬਕ, ਗ੍ਰਿਫ਼ਤਾਰ ਸ਼ੂਟਰ ਦੀ ਪਛਾਣ ਇਸ਼ਾਂਤ ਗਾਂਧੀ ਉਰਫ਼ ਇਸ਼ੂ ਵਜੋਂ ਹੋਈ ਹੈ, ਜੋ ਕਿ ਫਰੀਦਾਬਾਦ ਦਾ ਰਹਿਣ ਵਾਲਾ ਹੈ। ਉਸਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

 

ਡਿਪਟੀ ਕਮਿਸ਼ਨਰ ਆਫ ਪੁਲਸ (ਕ੍ਰਾਈਮ) ਮੁਕੇਸ਼ ਮਲਹੋਤਰਾ ਨੇ ਕਿਹਾ, “ਗਾਂਧੀ ਉਹਨਾਂ ਸ਼ੂਟਰਾਂ ਵਿੱਚੋਂ ਇੱਕ ਹੈ ਜਿਸਨੇ 17 ਅਗਸਤ ਨੂੰ ਗੁਰੂਗ੍ਰਾਮ 'ਚ ਐਲਵਿਸ਼ ਯਾਦਵ ਦੇ ਘਰ ਬਾਹਰ ਗੋਲੀਆਂ ਚਲਾਈਆਂ ਸਨ। ਉਸਦੀ ਹਾਲਤ ਸਥਿਰ ਹੈ ਅਤੇ ਸਿਹਤ ਸੁਧਾਰ ਤੋਂ ਬਾਅਦ ਪੁੱਛਗਿੱਛ ਕੀਤੀ ਜਾਵੇਗੀ।” ਪੁਲਸ ਦੇ ਅਨੁਸਾਰ, ਸੀਸੀਟੀਵੀ ਫੁਟੇਜ 'ਚ ਗਾਂਧੀ ਗੋਲੀਆਂ ਚਲਾਉਂਦਾ ਕੈਮਰੇ 'ਚ ਕੈਦ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS