ਸ਼ੱਕੀ ਹਾਲਾਤ 'ਚ ਲਾਪਤਾ ਹੋਏ ਮੁੰਡੇ ਦੀ ਅਜਿਹੀ ਹਾਲਤ 'ਚ ਮਿਲੀ ਲਾਸ਼, ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਸ਼ੱਕੀ ਹਾਲਾਤ 'ਚ ਲਾਪਤਾ ਹੋਏ ਮੁੰਡੇ ਦੀ ਅਜਿਹੀ ਹਾਲਤ 'ਚ ਮਿਲੀ ਲਾਸ਼, ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਤਰਨਤਾਰਨ (ਰਮਨ)-ਬੀਤੇ ਮੰਗਲਵਾਰ ਆਪਣੇ ਦੋਸਤਾਂ ਨਾਲ ਘਰੋਂ ਬਾਹਰ ਖੇਡਣ ਗਿਆ 10 ਸਾਲਾ ਬੱਚਾ ਭੇਦਭਰੇ ਹਾਲਾਤ 'ਚ ਲਾਪਤਾ ਹੋ ਗਿਆ ਸੀ, ਜਿਸ ਦੀ ਵੀਰਵਾਰ ਸਵੇਰੇ ਪਿੰਡ ਬੁਰਜ ਰਾਏ ਕੇ ਦੇ ਸੂਏ ’ਚੋਂ ਲਾਸ਼ ਬਰਾਮਦ ਹੋਣ ਉਪਰੰਤ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋ ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਇਸ ਭੇਦਭਰੇ ਹਾਲਾਤ ’ਚ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਚੁੱਕਾ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈਂਦੇ ਹੋਏ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਦਿੰਦੇ ਹੋਏ ਗੁਰਮਾਨਦੀਪ ਸਿੰਘ (10) ਦੇ ਮਾਮਾ ਜਰਨੈਲ ਸਿੰਘ ਨੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਮੰਗਲਵਾਰ ਗੁਰਮਾਨਦੀਪ ਸਿੰਘ ਆਪਣੇ ਦੋਸਤਾਂ ਨਾਲ ਖੇਡਣ ਗਿਆ ਸੀ, ਜੋ ਦੇਰ ਰਾਤ ਤੱਕ ਜਦੋਂ ਘਰ ਨਹੀਂ ਪਰਤਿਆ ਤਾਂ ਮਾਂ ਮਨਵਿੰਦਰ ਕੌਰ ਅਤੇ ਪਿੰਡ ਵਾਸੀਆਂ ਵੱਲੋਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਗੁਰਮਾਨਦੀਪ ਛੇਵੀਂ ਜਮਾਤ ’ਚ ਪੜ੍ਹਨ ਵਾਲਾ ਪਿੰਡ ਭਰੋਵਾਲ ਦਾ ਨਿਵਾਸੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦੀ ਭੇਦਭਰੇ ਹਾਲਾਤ ਵਿਚ ਹੋਈ ਗੁੰਮਸ਼ੁਦਗੀ ਨੂੰ ਲੈ ਆਸ-ਪਾਸ ਦੇ ਪਿੰਡਾਂ ਵਿਚ ਅਨਾਊਂਸਮੈਂਟ ਵੀ ਕਰਵਾਈ ਗਈ ਅਤੇ ਚੌਂਕੀ ਫਤਿਆਬਾਦ ਦੀ ਪੁਲਸ ਨੂੰ ਰਿਪੋਰਟ ਦਰਜ ਕਰਵਾ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵੀਰਵਾਰ ਸਵੇਰੇ ਪਿੰਡ ਬੁਰਜ ਰਾਏਕੇ ਦੇ ਸੂਏ ’ਚ ਗੁਰਮਾਨਦੀਪ ਸਿੰਘ ਦੀ ਲਾਸ਼ ਤੈਰਦੀ ਹੋਈ ਪੁਲਸ ਨੇ ਬਰਾਮਦ ਕੀਤੀ, ਜਿਸ ਦੀ ਹਾਲਤ ਬਹੁਤ ਜ਼ਿਆਦਾ ਖਰਾਬ ਹੋ ਚੁੱਕੀ ਸੀ।

ਪੁਲਸ ਵੱਲੋਂ ਜਦੋਂ ਉਨ੍ਹਾਂ ਨੂੰ ਸ਼ਨਾਖਤ ਲਈ ਬੁਲਾਇਆ ਗਿਆ ਤਾਂ ਉਨ੍ਹਾਂ ਨੇ ਇਸਦੀ ਪੁਸ਼ਟੀ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗੁਰਮਾਨਦੀਪ ਸਿੰਘ ਆਪਣੀਆਂ 2 ਭੈਣਾਂ ਦਾ ਇਕਲੌਤਾ ਛੋਟਾ ਭਰਾ ਸੀ ਜਦਕਿ ਉਸਦੇ ਪਿਤਾ ਦਲਬੀਰ ਸਿੰਘ ਦੀ ਕੁਝ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਗੁਰਮਾਨਦੀਪ ਸਿੰਘ ਕਦੇ ਵੀ ਨਹਿਰ ਵਿਚ ਨਹਾਉਣ ਨਹੀਂ ਜਾਂਦਾ ਸੀ ਪਰ ਕਿਹੜੇ ਹਾਲਾਤ ਵਿਚ ਉਸਦੀ ਲਾਸ਼ ਨਹਿਰ ’ਚੋਂ ਬਰਾਮਦ ਹੋਈ ਸਮਝ ਤੋਂ ਬਾਹਰ ਹੈ। ਉਨ੍ਹਾਂ ਦੱਸਿਆ ਕਿ ਗੁਰਮਾਨਦੀਪ ਸਿੰਘ ਦੇ ਲਾਪਤਾ ਹੋਣ ਤੋਂ ਕੁਝ ਸਮੇਂ ਪਹਿਲਾਂ ਦੀਆਂ ਸੀ.ਸੀ.ਟੀ.ਵੀ ਤਸਵੀਰਾਂ ਵੀ ਉਨ੍ਹਾਂ ਦੇ ਕੋਲ ਮੌਜੂਦ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸ੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਬੱਚੇ ਗੁਰਮਾਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਕਬਜ਼ੇ ’ਚ ਲੈਂਦੇ ਹੋਏ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੋਸਟਮਾਰਟਮ ਲਈ ਭੇਜਿਆ ਗਿਆ ਸੀ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਪੋਸਟਮਾਰਟਮ ਅੰਮ੍ਰਿਤਸਰ ਮੈਡੀਕਲ ਕਾਲਜ ਤੋਂ ਕਰਵਾਉਣ ਲਈ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਹੇਠ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS