ਸਾਹਨੇਵਾਲ- ਵਿਧਾਨ ਸਭਾ ਹਲਕਾ ਸਾਊਥ ਦੇ ਪਿੰਡ ਜੁਗਿਆਣਾ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਔਰਤ ਗੁਰਦੁਆਰਾ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਨਿਰ-ਵਸਤਰ ਹੋ ਗਈ।
ਸੂਤਰਾਂ ਮੁਤਾਬਕ ਔਰਤ ਗੁਰਦੁਆਰਾ ਸਾਹਿਬ ’ਚੋਂ ਆ ਰਹੀ ਸਪੀਕਰਾਂ ਦੀ ਆਵਾਜ਼ ਤੋਂ ਪ੍ਰੇਸ਼ਾਨ ਸੀ, ਜਿਸ ਨੇ ਪ੍ਰਬੰਧਕ ਕਮੇਟੀ ਨੂੰ ਗੁਰਦੁਆਰਾ ਸਾਹਿਬ ’ਚੋਂ ਸਵੇਰੇ-ਸ਼ਾਮ ਹੋਣ ਵਾਲੇ ਪਾਠ ਦੀ ਆਵਾਜ਼ ਘੱਟ ਕਰਨ ਬਾਰੇ ਕਈ ਵਾਰ ਕਿਹਾ ਸੀ ਪਰ ਅੱਜ ਆਪਣੇ ਆਪੇ ਤੋਂ ਬਾਹਰ ਹੋਈ ਔਰਤ ਨੇ ਗੁਰਦੁਆਰਾ ਸਾਹਿਬ ’ਚ ਦਾਖ਼ਲ ਹੋ ਕੇ ਆਪਣੇ ਤਨ ’ਤੇ ਪਾਏ ਹੋਏ ਸਾਰੇ ਕੱਪੜੇ ਉਤਾਰ ਕੇ ਸੁੱਟ ਦਿੱਤੇ, ਜਿਸ ਦੀ ਇਹ ਕਰਤੂਤ ਗੁਰਦੁਆਰਾ ਸਾਹਿਬ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡਾਂ ਬਾਰੇ ਸਰਕਾਰ ਦਾ ਨਵਾਂ ਫ਼ੈਸਲਾ! 9 ਜ਼ਿਲ੍ਹਿਆਂ ਤੋਂ ਹੋਵੇਗੀ ਸ਼ੁਰੂਆਤ
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਇਲਾਕਾ ਵਾਸੀਆਂ ਨੇ ਸਪੀਕਰ ਤੋਂ ਅਨਾਊਂਸਮੈਂਟ ਵੀ ਕਰ ਦਿੱਤੀ ਕਿ ਸ੍ਰੀ ਗੁਰਦੁਆਰਾ ਸਾਹਿਬ ’ਚ ਇਹ ਭਾਣਾ ਵਰਤ ਗਿਆ ਹੈ, ਜਿਸ ’ਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਇਸ ’ਤੇ ਚਰਚਾ ਵੀ ਕੀਤੀ ਪਰ ਗੁਰਦੁਆਰਾ ਸਾਹਿਬ ’ਚ ਹੋਈ ਅਣਹੋਣੀ ਦਾ ਇਨਸਾਫ ਕੌਣ ਲਵੇਗਾ। ਖ਼ਬਰ ਲਿਖੇ ਜਾਣ ਤੱਕ ਇਸ ਅਣਹੋਣੀ ’ਤੇ ਮਿੱਟੀ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਸਨ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com