ਨਿਗਮ ਦੀ ਡਿਫਾਲਟਰਾਂ ਖਿਲਾਫ਼ ਵੱਡੀ ਕਾਰਵਾਈ, ਕੱਟੇ 'ਤੇ ਇਹ ਕੁਨੈਕਸ਼ਨ

ਨਿਗਮ ਦੀ ਡਿਫਾਲਟਰਾਂ ਖਿਲਾਫ਼ ਵੱਡੀ ਕਾਰਵਾਈ, ਕੱਟੇ 'ਤੇ ਇਹ ਕੁਨੈਕਸ਼ਨ

ਅੰਮ੍ਰਿਤਸਰ (ਰਮਨ)-ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਰਵਾਈ ਕਰਦੇ ਹੋਏ ਪਾਣੀ ਅਤੇ ਸੀਵਰੇਜ ਵਿਭਾਗ ਵੱਲੋਂ ਨਾਜਾਇਜ਼ ਕੁਨੈਕਸ਼ਨਾਂ ਅਤੇ ਬਕਾਇਆ ਦੀ ਅਦਾਇਗੀ ਨਾ ਕਰਨ ਵਾਲੇ ਡਿਫਾਲਟਰਾਂ ਵਿਰੁੱਧ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਲੋਕਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟੇ ਗਏ।

ਪਿਛਲੇ ਸਾਲ 4.72 ਕਰੋੜ ਅਤੇ ਇਸ ਸਾਲ 1.69 ਕਰੋੜ ਰਹੀ ਆਮਦਨ

ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਅਨੁਸਾਰ ਪਾਣੀ ਅਤੇ ਸੀਵਰੇਜ ਵਿਭਾਗ ਵੱਲੋਂ ਨਾਜਾਇਜ਼ ਕੁਨੈਕਸ਼ਨਾਂ ਅਤੇ ਬਕਾਏ ਦੀ ਅਦਾਇਗੀ ਲਈ 1310 ਰਿਹਾਇਸ਼ੀ ਅਤੇ 373 ਕਮਰਸ਼ੀਅਲ ਅਦਾਰਿਆਂ ਨੂੰ ਿਸ ਜਾਰੀ ਕੀਤੇ ਗਏ ਸਨ, ਜਿਨ੍ਹਾਂ ’ਚੋਂ 600 ਕੁਨੈਕਸ਼ਨ ਰੈਗੂਲਰ ਕਰ ਦਿੱਤੇ ਗਏ ਹਨ। ਪਾਣੀ ਅਤੇ ਸੀਵਰੇਜ ਵਿਭਾਗ ਨੂੰ ਵਿੱਤੀ ਸਾਲ 2025-26 ਦੌਰਾਨ ਕੁਲ 4.72 ਕਰੋੜ ਰੁਪਏ ਆਮਦਨ ਹੋਈ ਹੈ, ਜਦਕਿ ਪਿਛਲੇ ਸਾਲ ਇਸ ਸਮੇਂ ਦੌਰਾਨ ਇਹ ਆਮਦਨ 1.69 ਕਰੋੜ ਰੁਪਏ ਸੀ।

ਕੁਨੈਕਸ਼ਨ ਕੱਟਣ ਦੀ ਕਾਰਵਾਈ ਜਾਰੀ ਰਹੇਗੀ

ਵਿਭਾਗ ਨੂੰ ਇਸ ਸਾਲ 3 ਕਰੋੜ ਤੋਂ ਜ਼ਿਆਦਾ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ 280 ਫੀਸਦੀ ਵਧ ਹੋਈ ਹੈ। ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਜਾਰੀ ਕੀਤੇ ਗਏ ਿਸਾਂ ਅਨੁਸਾਰ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟਣ ਦੀ ਇਹ ਕਾਰਵਾਈ ਰੋਜ਼ਾਨਾ ਜਾਰੀ ਰਹੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਡਿਸਕਨੈਕਸ਼ਨ ਦੀ ਕਾਰਵਾਈ ਤੋਂ ਬਚਾਅ ਲਈ ਜਲਦ ਤੋਂ ਜਲਦ ਬਕਾਇਆ ਜਾਤ ਦੀ ਅਦਾਇਗੀ ਕੀਤੀ ਜਾਵੇ ਅਤੇ ਲਏ ਗਏ ਨਾਜਾਇਜ਼ ਕੁਨੈਕਸ਼ਨਾਂ ਸੰਬੰਧੀ ਵਿਭਾਗ ਤੋਂ ਬਣਦੀ ਲੋੜੀਂਦੀ ਪ੍ਰਵਾਨਗੀ ਲਈ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 

Credit : www.jagbani.com

  • TODAY TOP NEWS