ਨੈਸ਼ਨਲ ਡੈਸਕ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਰਨਾਟਕ ਦੇ ਕਾਂਗਰਸੀ ਵਿਧਾਇਕ ਕੇਸੀ ਵੀਰੇਂਦਰ ਕੁਮਾਰ ਨੂੰ "ਗੈਰ-ਕਾਨੂੰਨੀ" ਔਨਲਾਈਨ ਅਤੇ ਔਫਲਾਈਨ ਸੱਟੇਬਾਜ਼ੀ ਮਾਮਲੇ ਵਿੱਚ ਸਿੱਕਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਤੋਂ ਕੱਲ੍ਹ ਮਨੀ ਲਾਂਡਰਿੰਗ ਮਾਮਲੇ ਵਿੱਚ ਵੀਰੇਂਦਰ ਅਤੇ ਕੁਝ ਹੋਰਾਂ ਨਾਲ ਸਬੰਧਤ ਅਹਾਤਿਆਂ 'ਤੇ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਕੇਸੀ ਵੀਰੇਂਦਰ ਕੁਮਾਰ ਪੱਪੀ ਚਿੱਤਰਦੁਰਗਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕੇਸੀ ਵੀਰੇਂਦਰ ਕੁਮਾਰ ਤੋਂ ਛਾਪੇਮਾਰੀ ਦੌਰਾਨ ਜਾਂਚ ਏਜੰਸੀ ਨੂੰ 12 ਕਰੋੜ ਰੁਪਏ ਦੀ ਨਕਦੀ ਤੇ 6 ਕਰੋੜ ਰੁਪਏ ਦੇ ਗਹਿਣੇ ਬਰਾਮਦ ਕੀਤੇ ਹਨ। 1 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ। ਚਾਰ ਵਾਹਨ ਵੀ ਜ਼ਬਤ ਕੀਤੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com