31 ਅਗਸਤ ਤੱਕ ਜਮ੍ਹਾਂ ਕਰਵਾ ਲਓ ਪ੍ਰੋਪਰਟੀ ਟੈਕਸ, ਸ਼ਨੀਵਾਰ ਤੇ ਐਤਵਾਰ ਵੀ ਖੁੱਲ੍ਹੇ ਰਹਿਣਗੇ ਦਫ਼ਤਰ

31 ਅਗਸਤ ਤੱਕ ਜਮ੍ਹਾਂ ਕਰਵਾ ਲਓ ਪ੍ਰੋਪਰਟੀ ਟੈਕਸ, ਸ਼ਨੀਵਾਰ ਤੇ ਐਤਵਾਰ ਵੀ ਖੁੱਲ੍ਹੇ ਰਹਿਣਗੇ ਦਫ਼ਤਰ

ਪੱਟੀ (ਪਾਠਕ)-ਨਗਰ ਕੌਂਸਲ ਪੱਟੀ ਦੇ ਕਾਰਜ ਸਾਧਕ ਅਫਸਰ ਅਨਿਲ ਕੁਮਾਰ ਚੋਪੜਾ ਨੇ ਜਾਣਕਾਰੀ ਦਿੰਦੇ ਹੋਏ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ 31 ਅਗਸਤ ਤੱਕ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਜਿਸ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਛੋਟ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਪਾਲਣਾ ਕਰਦਿਆਂ ਸ਼ਨਿਚਰਵਾਰ ਅਤੇ ਐਤਵਾਰ ਨੂੰ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲਿਆ ਲਈ ਦਫਤਰ ’ਚ ਮੁਲਾਜ਼ਮ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ 31 ਅਗਸਤ ਤੋਂ ਬਾਅਦ ਨਗਰ ਕੌਂਸਲ ਵੱਲੋਂ ਪ੍ਰਾਪਰਟੀ ਟੈਕਸ ਨਾ ਭਰਨ ਵਾਲੇ ਪ੍ਰਾਪਰਟੀ ਮਾਲਕਾਂ ਖ਼ਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਅਤੇ ਪ੍ਰਾਪਟੀਆਂ ਨੂੰ ਦਾ ਜ਼ਿਆਦਾ ਟੈਕਸ ਹੈ, ਉਸ ਨੂੰ ਸੀਲ੍ਹ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS