ਰਾੜਾ ਸਾਹਿਬ ਦੇ ਸੰਪਰਦਾਇਕ ਮੁਖੀ ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ CM ਮਾਨ ਨੇ ਜਤਾਇਆ ਦੁੱਖ਼

ਰਾੜਾ ਸਾਹਿਬ ਦੇ ਸੰਪਰਦਾਇਕ ਮੁਖੀ ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ  CM ਮਾਨ ਨੇ ਜਤਾਇਆ ਦੁੱਖ਼

ਜਲੰਧਰ/ਪਾਇਲ- ਰਾੜਾ ਸਾਹਿਬ ਦੇ ਸੰਪਰਦਾਇਕ ਮੁਖੀ ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਸਿੱਖ ਧਰਮ ਅਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਅਤੇ ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ। ਬਾਬਾ ਬਲਜਿੰਦਰ ਸਿੰਘ ਜੀ ਨੇ ਸਿੱਖ ਪੰਥ ਦੀ ਮਹਾਨ ਸੇਵਾ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਦੇ ਲੜ ਲਾਇਆ। ਪਰਮਾਤਮਾ ਅੱਗੇ ਅਰਦਾਸ ਵਿੱਛੜੀ ਪਵਿੱਤਰ ਰੂਹ ਨੂੰ ਚਰਨਾਂ ‘ਚ ਥਾਂ ਦੇਣ ਅਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਸਲਾ ਹਿੰਮਤ ਬਖ਼ਸ਼ਣ।

PunjabKesari

ਇਥੇ ਦੱਸਣਯੋਗ ਹੈ ਕਿ ਰਾੜਾ ਸਾਹਿਬ ਦੇ ਸੰਪਰਦਾਇਕ ਮੁਖੀ ਸੰਤ ਬਲਜਿੰਦਰ ਸਿੰਘ ਅੱਜ ਤੜਕੇ ਅਕਾਲ ਚਲਾਣਾ ਕਰ ਗਏ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ। ਰਾਤ 12 ਵਜੇ ਉਹ ਮਰਹੂਮ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਦੀ ਸਲਾਨਾ ਬਰਸੀ ਸਬੰਧੀ ਹੋ ਰਹੇ ਸਮਾਗਮ ਵਿੱਚ ਕੀਰਤਨ ਕਰਕੇ ਆਪਣੇ ਕਮਰੇ ਵਿੱਚ ਆਰਾਮ ਕਰਨ ਗਏ ਸਨ ਪਰ ਸਵੇਰੇ ਉੱਠੇ ਨਹੀਂ, ਜਿਸ ਤੋਂ ਬਾਅਦ ਇਹ ਦੁੱਖ਼ਦਾਈ ਖ਼ਬਰ ਸਾਹਮਣੇ ਆਈ।

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS