ਜਲੰਧਰ ਤੋਂ ਵੱਡੀ ਖ਼ਬਰ! ਸਰਜੀਕਲ ਕੰਪਲੈਕਸ 'ਚ ਫੈਕਟਰੀ 'ਚੋਂ ਗੈਸ ਹੋਈ ਲੀਕ, ਪਈਆਂ ਭਾਜੜਾਂ

ਜਲੰਧਰ ਤੋਂ ਵੱਡੀ ਖ਼ਬਰ! ਸਰਜੀਕਲ ਕੰਪਲੈਕਸ 'ਚ ਫੈਕਟਰੀ 'ਚੋਂ ਗੈਸ ਹੋਈ ਲੀਕ, ਪਈਆਂ ਭਾਜੜਾਂ

ਜਲੰਧਰ- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਰਜੀਕਲ ਕੰਪਲੈਕਸ ਸਥਿਤ ਮੈਟਰੋ ਮਿਲਕ ਫੈਕਟਰੀ ਵਿੱਚ ਅਚਾਨਕ ਅਮੋਨੀਆ ਗੈਸ ਲੀਕ ਹੋਣ ਕਾਰਨ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਗੈਸ ਲੀਕ ਹੋਣ ਦੀ ਘਟਨਾ ਫੈਕਟਰੀ ਦੇ ਅੰਦਰ ਕੰਮ ਕਰ ਰਹੇ ਕਰਮਚਾਰੀਆਂ ਲਈ ਖ਼ਤਰਾ ਬਣ ਗਈ।

PunjabKesari

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਸ ਲੀਕ ਹੋਣ ਤੋਂ ਤੁਰੰਤ ਬਾਅਦ ਫੈਕਟਰੀ ਦੇ ਅਹਾਤੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਫੈਕਟਰੀ ਦੇ ਅੰਦਰ ਲਗਭਗ 30 ਤੋਂ 40 ਲੋਕ ਮੌਜੂਦ ਸਨ, ਜੋ ਗੈਸ ਲੀਕ ਹੋਣ ਕਾਰਨ ਅੰਦਰ ਫਸ ਗਏ ਹਨ। ਘਟਨਾ ਦੀ ਗੰਭੀਰਤਾ ਨੂੰ ਵੇਖਦੇ ਹੋਏ ਰਾਹਤ ਅਤੇ ਬਚਾਅ ਟੀਮ ਨੂੰ ਤੁਰੰਤ ਮੌਕੇ 'ਤੇ ਬੁਲਾਇਆ ਗਿਆ। ਕ੍ਰੇਨ ਦੀ ਮਦਦ ਨਾਲ ਮਜ਼ਦੂਰਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS