ਲੁਧਿਆਣਾ: ਪੰਜਾਬ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੀਡਰਾਂ ਦੀ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ ਤੇ ਹੋਰ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਹੋਈ ਹੈ। ਮੀਟਿੰਗ ਮਗਰੋਂ ਵੜਿੰਗ ਨੇ ਕਿਹਾ ਕਿ ਜਲਦੀ ਹੀ ਪੰਜਾਬ ਵਿਚ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਧੱਸਿਆ! ਭਾਰੀ ਮੀਂਹ ਵਿਚਾਲੇ ਵਾਪਰਿਆ ਭਿਆਨਕ ਹਾਦਸਾ; ਟ੍ਰੈਫ਼ਿਕ ਡਾਇਵਰਟ
ਰਾਜਾ ਵੜਿੰਗ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਮੀਟਿੰਗ ਸੀ। ਰਾਹੁਲ ਗਾਂਧੀ ਬਿਹਾਰ ਵਿਚ ਆਪਣੀ ਯਾਤਰਾ ਛੱਡ ਕੇ ਉਚੇਚੇ ਤੌਰ 'ਤੇ ਇਸ ਮੀਟਿੰਗ ਲਈ ਆਏ ਸਨ। ਛੇਤੀ ਹੀ ਪੂਰੇ ਪੰਜਾਬ ਵਿਚ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣਗੇ। ਇਹ ਨਿਯੁਕਤੀਆਂ ਬਿਨਾ ਕਿਸੇ ਭੇਦਭਾਵ ਦੇ ਕੀਤੀਆਂ ਜਾਣਗੀਆਂ।
ਇਹ ਖ਼ਬਰ ਵੀ ਪੜ੍ਹੋ - ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ! ਸਾਰੇ ਵਿਭਾਗਾਂ 'ਚ ਲਾਗੂ ਹੋਵੇਗਾ ਫ਼ੈਸਲਾ
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ। ਪਿਛਲੀ ਵਾਰ ਕਾਂਗਰਸ ਨੇ 19 ਨਵੰਬਰ 2022 ਨੂੰ ਜ਼ਿਲ੍ਹਾ ਪ੍ਰਧਾਨਾਂ ਦੀ ਨਿਯਕੁਤੀ ਕੀਤੀ ਸੀ। ਇਸ ਹਿਸਾਬ ਨਾਲ ਪ੍ਰਧਾਨਾਂ ਦਾ ਕਾਰਜਕਾਲ ਅਜੇ ਨਵੰਬਰ ਤਕ ਹੈ, ਪਰ ਉਸ ਤੋਂ ਪਹਿਲਾਂ ਹੀ ਨਵੇਂ ਪ੍ਰਧਾਨਾਂ ਦੀ ਨਿਯਕੁਤੀ ਲਈ ਪ੍ਰਕੀਰਿਆ ਸ਼ੁਰੂ ਕਰ ਦਿੱਤੀ ਗਈ ਹੈ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com