ਕਪੂਰਥਲਾ : ਸਾਰੇ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ। ਜ਼ਿਲ੍ਹਾ ਕਪੂਰਥਲਾ ਵਿੱਚ ਵੀ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਬਾਰਿਸ਼ ਕਾਰਨ ਬਹੁਤ ਸਾਰੇ ਸਕੂਲਾਂ ਨੂੰ ਜਾਣ ਵਾਲੇ ਰਸਤਿਆਂ ਵਿੱਚ ਪਾਣੀ ਭਰ ਗਿਆ ਹੈ ਜਿਸ ਕਾਰਨ ਸਕੂਲਾਂ ਦੇ ਬੱਚਿਆਂ ਅਤੇ ਸਟਾਫ ਦਾ ਸਕੂਲਾਂ ਵਿੱਚ ਆਉਣਾ-ਜਾਣਾ ਬਹੁਤ ਮਸ਼ਕਿਲ ਹੋਇਆ ਪਿਆ ਹੈ।
ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਉਕਤ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 26 ਅਗਸਤ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਨ੍ਹਾਂ ਹੁਕਮਾਂ ਨੂੰ ਜ਼ਿਲ੍ਹਾ ਕਪੂਰਥਲਾ ਵਿੱਚ ਪੂਰਨ ਤੌਰ 'ਤੇ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ/ਐਲੀਮੈਂਟਰੀ ਸਿੱਖਿਆ) ਪੂਰੀ ਤਰ੍ਹਾਂ ਪਾਬੰਦ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com