ਜਲੰਧਰ- ਪੰਜਾਬ ਵਿਚ ਆਏ ਹੜ੍ਹਾਂ ਨਾਲ ਕਈ ਪਿੰਡਾਂ ਵਿਚ ਭਾਰੀ ਤਬਾਹੀ ਹੋਈ ਹੈ। ਇਕ ਪਾਸੇ ਜਿੱਥੇ ਸਤਲੁਜ, ਬਿਆਸ ਅਤੇ ਘੱਗਰ ਵਰਗੀਆਂ ਨਦੀਆਂ ਉਫਾਨ 'ਤੇ ਹਨ, ਉੱਥੇ ਹੀ ਦੂਜੇ ਪਾਸੇ, ਮੌਸਮ ਵਿਭਾਗ (ਆਈ. ਐੱਮ. ਡੀ) ਨੇ ਪੰਜਾਬ ਲਈ ਇਕ ਹੋਰ ਵੱਡੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ 30 ਅਤੇ 31 ਅਗਸਤ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿਸ ਨਾਲ ਪਹਿਲਾਂ ਹੀ ਪ੍ਰਭਾਵਿਤ ਸੂਬੇ 'ਤੇ ਸੰਕਟ ਹੋਰ ਡੂੰਘਾ ਹੋਣ ਦੀ ਸੰਭਾਵਨਾ ਹੈ। ਮੌਜੂਦਾ ਭਵਿੱਖਬਾਣੀ ਮੁਤਾਬਕ ਮਾਨਸਾ, ਬਰਨਾਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ ਵਿਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 2 ਸਤੰਬਰ ਤੱਕ ਮੀਂਹ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਹੈ।
29 ਤਾਰੀਖ਼ ਲਈ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਰਹੇਗਾ। ਪੰਜਾਬ ਵਿਚ 48 ਘੰਟੇ ਖ਼ਤਰਨਾਕ ਦੱਸੇ ਜਾ ਰਹੇ ਹਨ, ਜਿਸ ਕਰਕੇ ਭਾਰੀ ਮੀਂਹ ਦਰਮਿਆਨ ਪੰਜਾਬ ਵਾਸੀਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

ਉਥੇ ਹੀ 30 ਤਾਰੀਖ਼ ਲਈ ਕੀਤੀ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਵਿਚ ਪੰਜਾਬ ਵਿਚ ਭਾਰੀ ਮੀਂਹ ਦਾ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਵਿਚ ਓਰੇਂਜ ਅਲਰਟ ਰਹੇਗਾ ਜਦਕਿ ਬਾਕੀ ਮੋਹਾਲੀ ,ਪਟਿਆਲਾ, ਫਤਿਹਗੜ੍ਹ ਸਾਹਿਬ ਸਣੇ ਬਾਕੀ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸੇ ਤਰ੍ਹਾਂ 31 ਅਗਸਤ ਅਤੇ 1 ਸਤੰਬਰ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਰਹੇਗਾ। ਉਥੇ ਹੀ 2 ਸਤੰਬਰ ਨੂੰ ਲੈ ਕੇ ਫਿਲਹਾਲ ਭਾਰੀ ਬਾਰਿਸ਼ ਸਬੰਧੀ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ‘ਚ ਅੱਜ ਅਤੇ ਅਗਲੇ ਤਿੰਨ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ‘ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਬਾਰਿਸ਼ ਦਾ ਅਸਰ ਡੈਮਾਂ ਦੇ ਪਾਣੀ ਦੇ ਪੱਧਰ ‘ਤੇ ਵੇਖਣ ਨੂੰ ਮਿਲ ਸਕਦਾ ਹੈ। ਉੱਥੇ ਹੀ ਜੇਕਰ ਡੈਮਾਂ ਤੋਂ ਅੱਗੇ ਵੀ ਪਾਣੀ ਛੱਡਿਆ ਜਾਂਦਾ ਹੈ ਤਾਂ ਪੰਜਾਬ ਦੇ ਦਰਿਆਵਾਂ ਅਤੇ ਨਹਿਰਾਂ ‘ਚ ਵੀ ਇਸ ਦਾ ਅਸਰ ਵਿਖਾਈ ਦੇ ਸਕਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com