ਜਲੰਧਰ-ਪੰਜਾਬ ਦੇ ਬਹੁਤ ਸਾਰੇ ਇਲਾਕੇ ਇਸ ਵੇਲੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਸ ਵਿਚਾਲੇ ਪੰਜਾਬ ਸਰਕਾਰ ਨੇ ਸੂਬੇ ਦੇ ਬਜ਼ੁਰਗਾਂ ਲਈ ਅਹਿਮ ਫ਼ੈਸਲਾ ਲਿਆ ਹੈ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਹੜ੍ਹਾਂ ਦੀ ਮਾਰ ਹੇਠ ਆਏ ਇਲਾਕੇ ਦੇ ਬਜ਼ੁਰਗਾਂ ਨੂੰ ਰੈਸਕਿਊ ਕਰ ਕੇ ਬਿਰਧ-ਘਰਾਂ ਵਿਚ ਲਿਜਾਇਆ ਜਾਵੇਗਾ, ਤਾਂ ਜੋ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾ ਸਕੇ ਤੇ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾਨਸੇ ਵਿਚ ਬਿਰਧ ਆਸ਼ਰਮ ਬਣ ਕੇ ਤਿਆਰ ਹੋ ਚੁੱਕਿਆ ਹੈ ਤੇ ਜਲਦੀ ਹੀ ਇਸ ਦਾ ਉਦਘਾਟਨ ਕੀਤਾ ਜਾਣਾ ਸੀ, ਪਰ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਸ ਨੂੰ ਕੱਲ੍ਹ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਗੁੜੇ ਟੋਲ ਪਲਾਜ਼ਾ ’ਤੇ 2 ਘੰਟੇ ਧਰਨਾ ਦੇ ਕੇ ਟੋਲ ਫ੍ਰੀ ਕੀਤਾ, ਕਿਉਂਕਿ ਬੀਤੇ ਦਿਨੀਂ ਭਾਰੀ ਬਾਰਿਸ਼ ਕਾਰਨ ਮੁੱਲਾਂਪੁਰ ਸਰਵਿਸ ਰੋਡ ’ਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਰਾਹਗੀਰਾਂ ਨੂੰ 2-2 ਫੁੱਟ ਪਾਣੀ ’ਚੋਂ ਲੰਘਣਾ ਪੈ ਰਿਹਾ ਸੀ ਅਤੇ ਲੋਕ ਡਾਹਢੇ ਪ੍ਰੇਸ਼ਾਨ ਸਨ ਇਸ ਦੇ ਨਾਲ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਪੰਜਾਬ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਲਾਸ਼ ਦਾ ਹਾਲ ਦੇਖ ਕੰਬੇ ਲੋਕ
ਪਿੰਡ ਝਬਾਲ ਅਤੇ ਪੰਜਵੜ ਦੇ ਵਿਚਕਾਰ ਬਣੀ ਪੁੱਲੀ ਨੇੜਿਓਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਝਬਾਲ ਦੇ ਸਰਕਾਰੀ ਹਸਪਤਾਲ ਨੇੜਿਓਂ ਪਿੰਡ ਪੰਜਵੜ ਨੂੰ ਜਾਂਦੇ ਰਸਤੇ 'ਤੇ ਬਣੇ ਪੁੱਲ ਨੇੜੇ ਇਕ ਨੌਜਵਾਨ 30/35 ਸਾਲ ਜਿਸ ਨੇ ਹਰੀ ਚਿੱਟੀ ਧਾਰੀਆਂ ਵਾਲੀ ਕਮੀਜ਼ ਪਾਈ ਹੈ ਅਤੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢੀ ਹੋਈ ਲਾਸ਼ ਮਿਲੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. CISF ਸੰਭਾਲੇਗੀ 31 ਅਗਸਤ ਤੋਂ ਭਾਖੜਾ ਡੈਮ ਦੀ ਸੁਰੱਖਿਆ
ਕੇਂਦਰ ਸਰਕਾਰ ਨੇ ਭਾਖੜਾ ਅਤੇ ਨੰਗਲ ਡੈਮ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਦਰਅਸਲ ਭਾਖੜਾ ਡੈਮ ਦੀ ਸੁਰੱਖਿਆ ਲਈ ਸੀ. ਆਈ. ਐੱਸ. ਐੱਫ਼ ਦੀਆਂ ਟੀਮਾਂ ਨੰਗਲ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਜਾਣਕਾਰੀ ਮੁਤਾਬਕ ਲਗਭਗ 100 ਸੀ. ਆਈ. ਐੱਸ. ਐੱਫ਼. ਦੇ ਜਵਾਨ ਨੰਗਲ ਵਿੱਚ ਆ ਗਏ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਪੰਜਾਬ ਦੇ ਬਜ਼ੁਰਗਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ
ਪੰਜਾਬ ਦੇ ਬਹੁਤ ਸਾਰੇ ਇਲਾਕੇ ਇਸ ਵੇਲੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਸ ਵਿਚਾਲੇ ਪੰਜਾਬ ਸਰਕਾਰ ਨੇ ਸੂਬੇ ਦੇ ਬਜ਼ੁਰਗਾਂ ਲਈ ਅਹਿਮ ਫ਼ੈਸਲਾ ਲਿਆ ਹੈ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਹੜ੍ਹਾਂ ਦੀ ਮਾਰ ਹੇਠ ਆਏ ਇਲਾਕੇ ਦੇ ਬਜ਼ੁਰਗਾਂ ਨੂੰ ਰੈਸਕਿਊ ਕਰ ਕੇ ਬਿਰਧ-ਘਰਾਂ ਵਿਚ ਲਿਜਾਇਆ ਜਾਵੇਗਾ, ਤਾਂ ਜੋ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾ ਸਕੇ ਤੇ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾਨਸੇ ਵਿਚ ਬਿਰਧ ਆਸ਼ਰਮ ਬਣ ਕੇ ਤਿਆਰ ਹੋ ਚੁੱਕਿਆ ਹੈ ਤੇ ਜਲਦੀ ਹੀ ਇਸ ਦਾ ਉਦਘਾਟਨ ਕੀਤਾ ਜਾਣਾ ਸੀ, ਪਰ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਸ ਨੂੰ ਕੱਲ੍ਹ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਹੜ੍ਹ ਪੀੜਤਾਂ ਦੀ ਮਦਦ ਲਈ ਪੁੱਜੇ ਰਾਜਾ ਵੜਿੰਗ, ਬੋਲੇ-ਸਾਰੇ ਇਕੱਠੇ ਮਿਲ ਕੇ ਲੜਾਂਗੇ ਲੜਾਈ (ਵੀਡੀਓ)
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਮਦਦ ਦਾ ਭਰੋਸਾ ਦਿੱਤਾ ਗਿਆ। ਉਹ ਪਿੰਡ ਗੱਟੀ ਰਾਜੋਕੇ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪੁੱਜੇ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਮਜ਼ੂਦਰਾਂ ਅਤੇ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਗਿਆ ਹੈ ਅਤੇ ਅਸੀਂ ਇਨ੍ਹਾਂ ਹਾਲਾਤ ਦਾ ਮਿਲ ਕੇ ਸਾਹਮਣਾ ਕਰਾਂਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. MP ਲੈਂਡ ਫੰਡ 'ਚੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ: ਰਾਘਵ ਚੱਢਾ
ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਦੇ ਸਰਹੱਦੀ ਇਲਾਕਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿਚ ਜਾਇਜ਼ਾ ਲੈਣ ਦੇ ਲਈ ਪਹੁੰਚੇ ਅਤੇ ਉਨ੍ਹਾਂ ਵੱਲੋਂ ਲੋਕਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਕਰਨ ਦੀ ਗੱਲ ਆਖੀ ਗਈ ਅਤੇ ਆਪਣੇ ਐੱਮ.ਪੀ. ਲੈਂਡ ਫੰਡ ਵਿਚੋਂ ਗੁਰਦਾਸਪੁਰ ਵਿਚ ਹੋਏ ਨੁਕਸਾਨ ਦੇ ਭੁਗਤਾਨ ਦੇ ਲਈ ਰਾਸ਼ੀ ਵੀ ਜਾਰੀ ਕਰਵਾਈ ਜਾਵੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਪੰਜਾਬ: ਟੋਲ ਫ਼੍ਰੀ ਹੋਇਆ ਇਹ ਟੋਲ ਪਲਾਜ਼ਾ! ਬਿਨਾਂ ਟੈਕਸ ਦਿੱਤੇ ਲੰਘੀਆਂ ਗੱਡੀਆਂ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਗੁੜੇ ਟੋਲ ਪਲਾਜ਼ਾ ’ਤੇ 2 ਘੰਟੇ ਧਰਨਾ ਦੇ ਕੇ ਟੋਲ ਫ੍ਰੀ ਕੀਤਾ, ਕਿਉਂਕਿ ਬੀਤੇ ਦਿਨੀਂ ਭਾਰੀ ਬਾਰਿਸ਼ ਕਾਰਨ ਮੁੱਲਾਂਪੁਰ ਸਰਵਿਸ ਰੋਡ ’ਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਰਾਹਗੀਰਾਂ ਨੂੰ 2-2 ਫੁੱਟ ਪਾਣੀ ’ਚੋਂ ਲੰਘਣਾ ਪੈ ਰਿਹਾ ਸੀ ਅਤੇ ਲੋਕ ਡਾਹਢੇ ਪ੍ਰੇਸ਼ਾਨ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਪੰਜਾਬ ਦੇ ਰਾਜਪਾਲ ਕਟਾਰੀਆ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਦੀ ਸਥਿਤੀ ਬਾਰੇ ਦਿੱਤਾ Update
ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਗੁਹਾਟੀ (ਅਸਾਮ) ਵਿੱਚ ਆਪਣੇ ਦੋ ਦਿਨਾਂ ਦੇ ਠਹਿਰਾਅ ਦੌਰਾਨ ਅੱਜ ਗੁਹਾਟੀ ਦੇ ਕੋਇਨਾਧਾਰਾ ਗੈਸਟ ਹਾਊਸ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਨਗਰ ਨਿਗਮ ਲਈ ਮਨਜ਼ੂਰ ਕੀਤੀ ਗਈ ਕਰੋੜਾਂ ਦੀ ਗ੍ਰਾਂਟ ਰਾਸ਼ੀ ਲਈ ਗੁਹਾਟੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਹੜ੍ਹ ਦੀ ਸਥਿਤੀ ਤੋਂ ਵੀ ਜਾਣੂ ਕਰਵਾਇਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਮਹਾਨ ਸ਼ਬਦ ਕੋਸ਼ ਬੇਅਦਬੀ ਮਾਮਲੇ 'ਚ ਵੱਡੀ ਕਾਰਵਾਈ, PU ਦੇ ਵਾਈਸ ਚਾਂਸਲਰ ਸਣੇ ਪੰਜ 'ਤੇ ਮਾਮਲਾ ਦਰਜ
ਮਹਾਨ ਸ਼ਬਦ ਕੋਸ਼ ਨੂੰ ਮਿੱਟੀ ਵਿਚ ਦੱਬਣ ਦੇ ਮਾਮਲੇ ਵਿਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਜਗਦੀਪ ਸਿੰਘ ਸਮੇਤ ਪੰਜ ਵਿਅਕਤੀਆਂ ਖ਼ਿਲਾਫ ਥਾਣਾ ਅਰਬਨ ਸਟੇਟ ਦੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਜਿਹੜੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਜਗਦੀਪ ਸਿੰਘ, ਜਸਵਿੰਦਰ ਸਿੰਘ ਡੀਨ ਅਕੈਡਮਿਕ ਜਸਵਿੰਦਰ ਸਿੰਘ ਡਾਕਟਰ ਦਵਿੰਦਰ ਸਿੰਘ ਰਜਿਸਟਰਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਹਰਜਿੰਦਰ ਪਾਲ ਸਿੰਘ ਇੰਚਾਰਜ ਪਬਲਿਕਸ਼ਨ ਬਿਊਰੋ ਸ਼ਾਮਲ ਹਨ। ਪੁਲਸ ਨੇ ਮਨਵਿੰਦਰ ਸਿੰਘ ਨਿਰਮਲਜੀਤ ਸਿੰਘ, ਯਾਦਵਿੰਦਰ ਸਿੰਘ, ਮਨਦੀਪ ਸਿੰਘ, ਸਾਹਿਲਦੀਪ ਸਿੰਘ, ਕੁਲਦੀਪ ਸਿੰਘ ਅਤੇ ਬਲਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਉਕਤ ਵਿਅਕਤੀਆਂ ਖ਼ਿਲਾਫ ਕੇਸ ਦਰਜ ਕੀਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਰਾਹੁਲ ਦੀ ਰੈਲੀ 'ਚ PM ਮੋਦੀ ਦੀ ਮਾਂ 'ਤੇ 'ਅਪਮਾਨਜਨਕ' ਟਿੱਪਣੀ 'ਤੇ ਭੜਕੇ ਅਮਿਤ ਸ਼ਾਹ, ਕਿਹਾ-ਮਾਫ਼ ਨਹੀਂ ਕਰੇਗਾ ਦੇਸ਼ !
ਬਿਹਾਰ ਵਿੱਚ ਰਾਹੁਲ ਗਾਂਧੀ ਦੀ ਰੈਲੀ ਵਿੱਚ ਪੀਐਮ ਮੋਦੀ ਦੀ ਮਾਂ ਵਿਰੁੱਧ 'ਅਪਮਾਨਜਨਕ' ਟਿੱਪਣੀ ਕਾਰਨ ਰਾਜਨੀਤੀ ਬਹੁਤ ਗਰਮਾ ਗਈ ਹੈ। ਇਨ੍ਹਾਂ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਤੋਂ ਬਾਅਦ ਇੱਕ ਰਾਜਨੀਤਿਕ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਨੇ ਇਸ ਘਟਨਾ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਕਾਂਗਰਸ ਅਤੇ 'ਭਾਰਤ' ਗਠਜੋੜ 'ਤੇ ਹਮਲਾ ਕੀਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਖੌਫ਼ਨਾਕ ! ਜੰਗਲਾਤ ਮੰਤਰੀ ਦੇ ਦੋ ਰਿਸ਼ਤੇਦਾਰਾਂ ਦੀਆਂ ਮਿਲੀਆਂ ਸੜੀਆਂ ਲਾਸ਼, ਹਥੌੜਾ ਬਰਾਮਦ
ਕੇਰਲ ਦੇ ਜੰਗਲਾਤ ਮੰਤਰੀ ਦੇ ਦੋ ਰਿਸ਼ਤੇਦਾਰ ਦੀ ਸ਼ੱਕੀ ਹਾਲਾਤਾਂ 'ਚ ਮ੍ਰਿਤਕ ਪਾਏ ਗਏ। ਕੇਰਲ ਪੁਲਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਜੰਗਲਾਤ ਮੰਤਰੀ ਏ.ਕੇ. ਸਸੀਂਦਰਨ ਦੇ ਦੋ ਰਿਸ਼ਤੇਦਾਰਾਂ ਦੀ ਮੌਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਇੱਕ ਦਿਨ ਪਹਿਲਾਂ ਕੰਨੂਰ ਜ਼ਿਲ੍ਹੇ ਦੇ ਚਿਰੱਕਲ ਵਿੱਚ ਉਨ੍ਹਾਂ ਦੇ ਘਰ ਵਿੱਚ ਮਿਲੀਆਂ ਸਨ।
ਹੋਰ ਜਾਣਕਾਰੀ ਲਈ ਇਲ ਲਿੰਕ 'ਤੇ ਕਲਿਕ ਕਰੋ-
Credit : www.jagbani.com