ਫਿਰੋਜ਼ਪੁਰ : ਰਿਟਰੀਟ ਸੈਰੇਮਨੀ ਦੇਖਣ ਵਾਲੇ ਲੋਕਾਂ ਲਈ ਅਹਿਮ ਖ਼ਬਰ ਹੈ। ਇੱਥੇ ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਦਰਿਆ ਦੇ ਨਾਲ ਲੱਗਦੀ ਹੁਸੈਨੀਵਾਲਾ ਜੁਆਇੰਟ ਚੈੱਕ ਪੋਸਟ (ਜ਼ੀਰੋ ਲਾਈਨ) ਵੀ ਪਾਣੀ ਦੀ ਲਪੇਟ 'ਚ ਆ ਗਈ ਹੈ। ਇੱਥੇ ਬੀ. ਐੱਸ. ਐੱਫ. ਅਤੇ ਪਾਕਿ ਰੇਂਜਰਾਂ ਵਲੋਂ ਰੋਜ਼ਾਨਾ ਰਿਟਰੀਟ ਸੈਰੇਮਨੀ ਕੀਤੀ ਜਾਂਦੀ ਹੈ ਪਰ ਹੁਣ ਇਸ ਦੇ ਆਲੇ-ਦੁਆਲੇ ਦਾ ਪੂਰਾ ਇਲਾਕਾ ਪਾਣੀ ’ਚ ਡੁੱਬ ਗਿਆ ਹੈ।
ਅਜਿਹੇ ਹਾਲਾਤ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਡੀ. ਆਈ. ਜੀ. ਬੀ. ਐੱਸ. ਐੱਫ. ਨੇ ਫਿਰੋਜ਼ਪੁਰ ’ਚ ਜੇ. ਸੀ. ਪੀ. ਦਾ ਦੌਰਾ ਕੀਤਾ ਅਤੇ ਉੱਥੇ ਸਥਿਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਦੱਸਿਆ ਕਿ ਸਤਪਾਲ ਚੌਂਕੀ ਨੂੰ ਪਾਣੀ ਦੀ ਲਪੇਟ ’ਚ ਆਉਣ ਤੋਂ ਬਚਾਉਣ ਲਈ ਵੱਡੇ ਪੱਧਰ ’ਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ।
ਉਨ੍ਹਾਂ ਨੂੰ ਡੀ. ਆਈ. ਜੀ. ਬੀ. ਐੱਸ. ਐੱਫ. ਨੇ ਸੂਚਿਤ ਕੀਤਾ ਹੈ ਕਿ ਪਾਣੀ ਦੀ ਅਜਿਹੀ ਸਥਿਤੀ ਨੂੰ ਦੇਖਦੇ ਹੋਏ ਰਿਟਰੀਟ ਸੈਰੇਮਨੀ ਨੂੰ ਕੁੱਝ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com