ਬਟਾਲਾ (ਗੁਰਪ੍ਰੀਤ)- ਗੁਰੂ ਨਾਨਕ ਦੇਵ ਜੀ ਦੇ 538ਵੇਂ ਵਿਆਹ ਪੁਰਬ ਨੂੰ ਲੈ ਕੇ ਅੱਜ ਬਟਾਲਾ ਵਿਖੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਅਤੇ ਸ੍ਰੀ ਕੰਧ ਸਾਹਿਬ ’ਚ ਵੱਡੀ ਤਾਦਾਦ ਵਿਚ ਸੰਗਤ ਨਤਮਸਤਕ ਹੋਈ। ਬੀਤੇ ਕੱਲ੍ਹ ਸੁਲਤਾਨਪੁਰ ਲੋਧੀ ਤੋਂ ਬਰਾਤ ਰੂਪੀ ਮਹਾਨ ਨਗਰ ਕੀਰਤਨ ਰਾਤ ਬਟਾਲਾ ਪਹੁੰਚਿਆ ਸੀ। ਅੱਜ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਡੇਰਾ ਸਾਹਿਬ, ਜੋ ਮਾਤਾ ਸੁਲੱਖਣੀ ਜੀ ਦਾ ਜਨਮ ਅਸਥਾਨ ਹੈ ਅਤੇ ਜਿੱਥੇ ਗੁਰੂ ਨਾਨਕ ਸਾਹਿਬ ਜੀ ਦਾ ਆਨੰਦ ਕਾਰਜ ਹੋਇਆ ਸੀ, ਉਸ ਪਵਿੱਤਰ ਸਥਾਨ ਤੋਂ ਮਹਾਨ ਨਗਰ ਕੀਰਤਨ ਦਾ ਆਰੰਭ ਕੀਤਾ ਗਿਆ।





ਨਗਰ ਕੀਰਤਨ ਦੌਰਾਨ ਪੰਜਾਬ ਪੁਲਸ ਬੈਂਡ ਨੇ ਪ੍ਰਦਰਸ਼ਨ ਕੀਤਾ ਅਤੇ ਗੱਤਕਾ ਪਾਰਟੀਆਂ ਨੇ ਆਪਣੇ ਜੌਹਰ ਵਿਖਾਏ। ਇਸ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ ਅਤੇ ਧਾਰਮਿਕ ਤੇ ਰਾਜਨੀਤਿਕ ਆਗੂਆਂ ਨੇ ਵੀ ਸੰਗਤ ਨਾਲ ਨਤਮਸਤਕ ਹੋ ਕੇ ਹਾਜ਼ਰੀ ਭਰੀ।



ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਇਸ ਪੁਰਬ ਨੂੰ ਮਨਾਉਣ ਲਈ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਵਲੋਂ ਇੰਤਜ਼ਾਮ ਪੂਰੇ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨਾਲ ਹਰ ਸਿੱਖ ਨੂੰ ਜੋੜਨ ਦੀ ਲੋੜ ਹੈ।


ਇਸ ਪੁਰਬ ਨੂੰ ਲੈ ਕੇ ਸੰਗਤ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਬਟਾਲਾ ਦੇ ਲੋਕਾਂ ਵਲੋਂ ਜਗ੍ਹਾ-ਜਗ੍ਹਾ ਲੰਗਰ ਤੇ ਸੇਵਾ ਦਾ ਪ੍ਰਬੰਧ ਕਰਕੇ ਆਉਣ ਵਾਲੀ ਸੰਗਤ ਦਾ ਸਵਾਗਤ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com