ਗੁਰਦਾਸਪੁਰ 'ਚ ਕੁਦਰਤ ਦਾ ਕਹਿਰ ਲਗਾਤਾਰ ਜਾਰੀ, 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ

ਗੁਰਦਾਸਪੁਰ 'ਚ ਕੁਦਰਤ ਦਾ ਕਹਿਰ ਲਗਾਤਾਰ ਜਾਰੀ, 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ

ਦੀਨਾਨਗਰ(ਵਿਨੋਦ, ਗੋਰਾਇਆ)- ਬੀਤੇ ਦਿਨੀਂ ਰਾਵੀ ਦਰਿਆ ਦੇ ਪਾਣੀ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਦੀ 26000 ਤੋਂ ਵੱਧ ਅਬਾਦੀ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਦਿਨ-ਰਾਤ ਜਾਰੀ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਕਾਰਨ ਪਸ਼ੂ ਧੰਨ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀ ਰਿਪੋਰਟ ਅਨੁਸਾਰ ਜ਼ਿਲ੍ਹੇ ਵਿੱਚ 243 ਪਸ਼ੂਆਂ ਦੀ ਹੜ੍ਹਾਂ ਕਾਰਨ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਬਣਾ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਪਸ਼ੂਆਂ ਨੂੰ ਬਚਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਸ਼ੂਆਂ ਨੂੰ ਚਾਰਾ ਦਿੱਤਾ ਜਾ ਰਿਹਾ ਹੈ ਅਤੇ ਨਾਲ ਹੀ ਵੈਨਟਨਰੀ ਡਾਕਟਰਾਂ ਵੱਲੋਂ ਪਸ਼ੂਆਂ ਦਾ ਇਲਾਜ ਵੀ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਘੱਟ ਹੋਇਆ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੀ ਪਾਣੀ ਲਗਾਤਾਰ ਘੱਟ ਰਿਹਾ ਹੈ। ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਲਕੁਲ ਨਾ ਘਬਰਾਉਣ, ਜ਼ਿਲ੍ਹਾ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 01874-266376 `ਤੇ ਸੰਪਰਕ ਕੀਤਾ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS