ਜਲੰਧਰ-ਵੈਸਟ ਵਿਧਾਨ ਸਭਾ ਹਲਕੇ ਅਧੀਨ ਆਉਣ ਵਾਲੇ ਨਿਊ ਗੌਤਮ ਨਗਰ ਵਿਚ ਡਾਇਰੀਆ ਅਤੇ ਹੋਰ ਬੀਮਾਰੀਆਂ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸ਼ੁੱਕਰਵਾਰ 4 ਹੋਰ ਨਵੇਂ ਮਰੀਜ਼ ਮਿਲੇ, ਜਿਨ੍ਹਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਸ ਦੇ ਨਾਲ ਹੀ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਲਗਭਗ 40 ਤਕ ਪਹੁੰਚ ਗਈ ਹੈ।

ਇਲਾਕੇ ਦੇ ਕੌਂਸਲਰ ਗੁਰਜੀਤ ਸਿੰਘ ਘੁੰਮਣ ਦਿਨ ਭਰ ਵਾਰਡ ਵਿਚ ਸਰਗਰਮ ਵਿਖਾਈ ਦਿੱਤੇ ਅਤੇ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਦੇ ਨਾਲ ਸਹਿਯੋਗ ਕਰਦੇ ਨਜ਼ਰ ਆਏ। ਸਿਹਤ ਵਿਭਾਗ ਨੇ ਡਾਇਰੀਆ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਕੈਂਪ ਲਗਾਏ ਹਨ। ਉਥੇ ਹੀ ਨਗਰ ਨਿਗਮ ਦੀਆਂ ਟੀਮਾਂ ਸੀਵਰੇਜ ਬਲਾਕੇਜ ਨੂੰ ਖੋਲ੍ਹਣ, ਸੁਪਰ ਸਕਸ਼ਨ ਅਤੇ ਜੈਟਿੰਗ ਮਸ਼ੀਨਾਂ ਨਾਲ ਸਫ਼ਾਈ ਕਰਵਾਉਣ ਅਤੇ ਗੰਦੇ ਪਾਣੀ ਦੀ ਸਪਲਾਈ ਨਾਲ ਜੁੜੇ ਫਾਲਟ ਦੂਰ ਕਰਨ ਵਿਚ ਜੁਟੀਆਂ ਹੋਈਆਂ ਹਨ। ਪ੍ਰਭਾਵਿਤ ਇਲਾਕਿਆਂ ਵਿਚ ਪੀਣ ਦਾ ਪਾਣੀ ਟੈਂਕਰਾਂ ਰਾਹੀਂ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਬੀਮਾਰੀ ਫੈਲਣ ਦਾ ਮੁੱਖ ਕਾਰਨ ਪ੍ਰਵਾਸੀ ਮਜ਼ਦੂਰਾਂ ਦੇ ਕੁਆਰਟਰ
'ਜਗ ਬਾਣੀ' ਦੀ ਟੀਮ ਨੇ ਜਦੋਂ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਤਾਂ ਦੇਖਿਆ ਕਿ ਨਿਊ ਗੌਤਮ ਨਗਰ ਅਤੇ ਇਸੇ ਵਾਰਡ ਵਿਚ ਆਉਂਦੀ ਪੰਜਪੀਰ ਕਾਲੋਨੀ ਅਤੇ ਹੋਰਨਾਂ ਵਿਚ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰਾਂ ਦੇ ਕੁਆਰਟਰ ਬਣੇ ਹੋਏ ਹਨ। ਇਨ੍ਹਾਂ ਕੁਆਰਟਰਾਂ ਵਿਚ ਕਈ ਲੋਕ ਰਹਿੰਦੇ ਹਨ ਪਰ ਸਫਾਈ ਵਿਵਸਥਾ ਕਾਫੀ ਖਰਾਬ ਹੈ। ਵਾਟਰ ਸਪਲਾਈ ਅਤੇ ਸੀਵਰ ਸਿਸਟਮ ਵਿਚ ਵੀ ਕਈ ਖਾਮੀਆਂ ਸਾਹਮਣੇ ਆਈਆਂ ਹਨ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਕੁਆਰਟਰਾਂ ਦੀ ਗੰਦਗੀ ਪੂਰੇ ਇਲਾਕੇ ਵਿਚ ਬੀਮਾਰੀ ਫੈਲਣ ਦਾ ਵੱਡਾ ਕਾਰਨ ਹੈ। ਕੌਂਸਲਰ ਗੁਰਜੀਤ ਸਿੰਘ ਘੁੰਮਣ ਨੇ ਵੀ ਮੰਨਿਆ ਕਿ ਪ੍ਰਵਾਸੀ ਮਜ਼ਦੂਰਾਂ ਦੇ ਕੁਆਰਟਰ ਸਮੱਸਿਆ ਦੀ ਜੜ੍ਹ ਹਨ। ਉਨ੍ਹਾਂ ਨੇ ਕੌਂਸਲਰ ਬਣਨ ਤੋਂ ਤੁਰੰਤ ਬਾਅਦ ਇਸ ਮੁੱਦੇ ’ਤੇ ਕਾਰਵਾਈ ਕਰਦੇ ਹੋਏ ਕਈ ਮਾਲਕਾਂ ਨੂੰ ਿਸ ਜਾਰੀ ਕਰਵਾਏ ਸਨ ਅਤੇ ਨਗਰ ਨਿਗਮ ਤੋਂ ਚਲਾਨ ਤਕ ਕਰਵਾਏ ਸਨ ਪਰ ਮੁਹਿੰਮ ਵਿਚ ਹੀ ਠੰਢੀ ਪੈ ਗਈ। ਹੁਣ ਕੌਂਸਲਰ ਘੁੰਮਣ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਫਿਰ ਤੋਂ ਸਖ਼ਤੀ ਵਰਤੀ ਜਾਵੇਗੀ। ਜਿਨ੍ਹਾਂ ਕੁਆਰਟਰਾਂ ਵਿਚ ਗੰਦਗੀ, ਗੰਦਾ ਪਾਣੀ ਜਾਂ ਸੀਵਰੇਜ ਜਾਮ ਵਰਗੀਆਂ ਸਮੱਸਿਆਵਾਂ ਮਿਲੀਆਂ, ਉਨ੍ਹਾਂ ਖ਼ਿਲਾਫ਼ ਨਿਗਮ ਚਲਾਨ ਕਰੇਗਾ ਅਤੇ ਜ਼ਰੂਰਤ ਪੈਣ ’ਤੇ ਪਾਣੀ ਤੇ ਸੀਵਰੇਜ ਕੁਨੈਕਸ਼ਨ ਵੀ ਕੱਟੇ ਜਾ ਸਕਦੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com