ਚੰਡੀਗੜ੍ਹ: ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਬਰਸਾਤ ਕਾਰਨ ਸੂਬੇ ਦੇ ਕਈ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪੈ ਰਹੀ ਹੈ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ, ਸਿਰਫ਼ ਕੁਝ ਘੰਟੇ ਬਾਕੀ! ਨਾ ਕੀਤਾ ਇਹ ਕੰਮ ਤਾਂ ਫ਼ਿਰ ਪੈ ਸਕਦੈ ਪਛਤਾਉਣਾ
ਦੱਸ ਦਈਏ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਇਸੇ ਮਹੀਨੇ ਸ਼ੁਰੂ ਹੋਣਾ ਸੀ। ਇਸ ਤਹਿਤ 3 ਸਤੰਬਰ ਤੋਂ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋਣ ਜਾ ਰਹੇ ਸਨ। ਪਰ ਹੜ੍ਹ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਪੰਜਾਬ ਸਰਕਰਾ ਵੱਲੋਂ ਫ਼ਿਲਹਾਲ ਇਨ੍ਹਾਂ ਮੁਕਾਬਲਿਆਂ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਦੀਆਂ ਨਵੀਆਂ ਤਾਰੀਖਾਂ ਦਾ ਐਲਾਨ ਹਾਲਾਤ ਠੀਕ ਹੋਣ 'ਤੇ ਕੀਤਾ ਜਾਵੇਗਾ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com