'ਘਰਾਂ ਤੋਂ ਬਾਹਰ ਨਾ ਨਿਕਲਣ ਲੋਕ...!' ਟ੍ਰੈਫ਼ਿਕ ਪੁਲਸ ਵੱਲੋਂ ਐਡਵਾਈਜ਼ਰੀ ਜਾਰੀ

'ਘਰਾਂ ਤੋਂ ਬਾਹਰ ਨਾ ਨਿਕਲਣ ਲੋਕ...!' ਟ੍ਰੈਫ਼ਿਕ ਪੁਲਸ ਵੱਲੋਂ ਐਡਵਾਈਜ਼ਰੀ ਜਾਰੀ

ਲੁਧਿਆਣਾ: ਪੂਰੇ ਪੰਜਾਬ ਵਿਚ ਹੋ ਰਹੀ ਭਾਰੀ ਬਾਰਿਸ਼ ਕਾਰਨ ਸੜਕਾਂ 'ਤੇ ਪਾਣੀ ਭਰ ਗਿਆ ਹੈ। ਲੁਧਿਆਣਾ ਦੀ ਗੱਲ ਕਰੀਏ ਤਾਂ ਕਈ ਇਲਾਕਿਆਂ ਵਿਚ ਸੀਵਰੇਜ ਤੇ ਮੀਂਹ ਦਾ ਪਾਣੀ ਖੜ੍ਹ ਗਿਆ ਹੈ। ਉੱਥੇ ਹੀ ਬੁੱਢਾ ਨਾਲਾ ਓਵਰਫ਼ਲੋ ਹੋਣ ਕਾਰਨ ਰਿਹਾਇਸ਼ੀ ਇਲਾਕਿਆਂ ਵਿਚ ਗੰਦਾ ਪਾਣੀ ਜਾ ਵੜਿਆ ਹੈ। ਲੋਕਾਂ ਦੇ ਘਰਾਂ ਦੇ ਅੰਦਰ ਵੀ ਪਾਣੀ ਖੜ੍ਹਾ ਹੋ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਇਹ ਇੰਡਸਟਰੀਜ਼ ਰਹਿਣਗੀਆਂ ਬੰਦ! ਜਾਰੀ ਹੋ ਗਏ ਹੁਕਮ

ਇਸ ਵਿਚਾਲੇ ਟ੍ਰੈਫ਼ਿਕ ਪੁਲਸ ਵੱਲੋਂ ਲੁਧਿਆਣਾ ਦੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ। ਇਸ ਦਾ ਪ੍ਰਸਾਰਣ ਰੇਡੀਓ ਰਾਹੀਂ ਵੀ ਕੀਤਾ ਜਾ ਰਿਹਾ ਹੈ। ਟ੍ਰੈਫ਼ਿਕ ਪੁਲਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜ਼ਿਆਦਾ ਜ਼ਰੂਰ ਨਾ ਹੋਵੇ ਤਾਂ ਯਾਤਰਾ ਤੋਂ ਗੁਰੇਜ਼ ਕਰੋ। ਸੜਕਾਂ 'ਤੇ ਪਾਣੀ ਭਰਿਆ ਹੋਣ ਕਾਰਨ ਆਵਾਜਾਈ ਮੁਸ਼ਕਲ ਹੋ ਰਹੀ ਹੈ ਤੇ ਹਾਦਸਿਆਂ ਦਾ ਵੀ ਡਰ ਰਹਿੰਦਾ ਹੈ। ਇਸ ਕਾਰਨ ਟ੍ਰੈਫ਼ਿਕ ਜਾਮ ਦੀ ਵੀ ਦਿੱਕਤ ਪੇਸ਼ ਆ ਰਹੀ ਹੈ। ਇਸ ਕਾਰਨ ਲੋਕ ਬਿਨਾ ਕਿਸੇ ਜ਼ਰੂਰੀ ਕੰਮ ਦੇ ਘਰਾਂ ਤੋਂ ਨਾ ਨਿਕਲਣ। 

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS