ਜਲੰਧਰ 'ਚ ਹੜ੍ਹ ਨਾਲ ਵਿਗੜ ਸਕਦੇ ਨੇ ਹਾਲਾਤ ਤੇ ਅਮਿਤ ਸ਼ਾਹ ਨੇ CM ਮਾਨ ਨਾਲ ਕੀਤੀ ਗੱਲਬਾਤ, ਪੜ੍ਹੋ TOP-10 ਖ਼ਬਰਾਂ

ਜਲੰਧਰ 'ਚ ਹੜ੍ਹ ਨਾਲ ਵਿਗੜ ਸਕਦੇ ਨੇ ਹਾਲਾਤ ਤੇ ਅਮਿਤ ਸ਼ਾਹ ਨੇ CM ਮਾਨ ਨਾਲ ਕੀਤੀ ਗੱਲਬਾਤ, ਪੜ੍ਹੋ TOP-10 ਖ਼ਬਰਾਂ

ਜਲੰਧਰ- ਪੰਜਾਬ ਵਿਚ ਹੜ੍ਹਾਂ ਨੂੰ ਲੈ ਕੇ ਇਕ ਪਾਸੇ ਜਿੱਥੇ ਹਾਲਾਤ ਵਿਗੜਦੇ ਜਾ ਰਹੇ ਹਨ, ਉਥੇ ਹੀ ਜਲੰਧਰ ਵਿਚ ਹੜ੍ਹ ਨੂੰ ਲੈ ਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਰੋਪੜ ਦੇ ਹੜ੍ਹ ਗੇਟ ਖੋਲ੍ਹ ਕੇ ਇਕ ਲੱਖ ਕਿਊਸਿਕ ਤੋਂ ਵੱਧ ਪਾਣੀ ਛੱਡਿਆ ਜਾ ਰਿਹਾ ਹੈ, ਜੋਕਿ ਫਿਲੌਰ ਤੱਕ ਪਹੁੰਚਦੇ-ਪਹੁੰਚਦੇ ਡੇਢ ਲੱਖ ਤੋਂ ਵੱਧ ਹੋ ਸਕਦਾ ਹੈ। ਰੋਪੜ ਦੇ ਫਲੱਡ ਗੇਟ ਖੁੱਲ੍ਹਣ ਨਾਲ ਸਤਲੁਜ ਦਰਿਆ ਵਿਚ ਇਕ ਲੱਖ ਕਿਊਸਿਕ ਤੋਂ ਜ਼ਿਆਦਾ ਪਾਣੀ ਛੱਡਿਆ ਗਿਆ ਹੈ ਇਸ ਦੇ ਨਾਲ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ 'ਚ ਆਈ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਫੋਨ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪੀੜਤ ਇਲਾਕਿਆਂ ਬਾਰੇ ਜਾਣਕਾਰੀ ਲੈਂਦਿਆਂ ਰਾਹਤ ਕਾਰਜਾਂ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ। ਗ੍ਰਹਿ ਮੰਤਰੀ ਨੇ ਇਸ ਮਾਮਲੇ 'ਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਵੀ ਸੰਪਰਕ ਕੀਤਾ ਅਤੇ ਹਾਲਾਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਯਕੀਨ ਦਵਾਇਆ ਕਿ ਕੇਂਦਰ ਸਰਕਾਰ ਹਰ ਸੰਭਵ ਮਦਦ ਲਈ ਪੰਜਾਬ ਸਰਕਾਰ ਦੇ ਨਾਲ ਖੜ੍ਹੀ ਹੈ। ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ, ਜਿੱਥੇ ਘਰਾਂ ਅਤੇ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਰਾਹਤ ਅਤੇ ਬਚਾਵ ਟੀਮਾਂ ਲਗਾਤਾਰ ਮੈਦਾਨ ਵਿੱਚ ਡੱਟੀਆਂ ਹੋਈਆਂ ਹਨ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਟਾਪ-10 ਖ਼ਬਰਾਂ ਬਾਰੇ...

1. ਸੁਖਬੀਰ ਸਿੰਘ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਲਈ ਵਿਸ਼ੇਸ਼ ਪੈਕੇਜ ਸਣੇ ਚੁੱਕੀਆਂ ਇਹ ਮੰਗਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਤੁਰੰਤ ਵਿਸ਼ੇਸ਼ ਪੈਕੇਜ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰਾਹਤ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ NDRF ਅਤੇ ਫ਼ੌਜ ਦੇ ਜਵਾਨਾਂ ਅਤੇ ਉਪਕਰਣਾਂ ਦੀ ਤੈਨਾਤੀ ਵਧਾਉਣ ਦੀ ਵੀ ਅਪੀਲ ਕੀਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

2. ਅਸਾਮ ਦੀ ਡਿੱਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਖਡੂਰ ਸਾਹਿਬ ਸੰਸਦੀ ਹਲਕਾ, ਪੰਜਾਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਉਪ-ਰਾਸ਼ਟਰਪਤੀ ਚੋਣ, 2025 ਲਈ ਵੋਟਰ (ਇਲੈਕਟੋਰਲ ਕਾਲਜ ਦੇ ਮੈਂਬਰ) ਵੀ ਹਨ, ਨੂੰ ਵੋਟ ਪਾਉਣ ਦੀ ਸਹੂਲਤ ਦੇਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਸਥਿਤ ਕੇਂਦਰੀ ਜੇਲ੍ਹ ਵਿਚ ਕੌਮੀ ਸੁਰੱਖਿਆ ਐਕਟ, 1980 ਤਹਿਤ ਨਜ਼ਰਬੰਦ ਹੈ। ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਚੋਣ ਨਿਯਮਾਂ, 1974 ਦੇ ਨਿਯਮ 26 ਦੇ ਉਪਬੰਧਾਂ ਅਨੁਸਾਰ ਕਮਿਸ਼ਨ ਨੇ ਨਿਰਦੇਸ਼ ਦਿੱਤਾ ਹੈ ਕਿ ਉਨ੍ਹਾਂ ਨੂੰ ਵੋਟ ਪਾਉਣ ਦੀ ਸਹੂਲਤ ਦੇਣ ਲਈ ਇਕ ਪੋਸਟਲ ਬੈਲਟ ਪੇਪਰ ਜਾਰੀ ਕੀਤਾ ਜਾਵੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

3. ਪੰਜਾਬ 'ਚ ਹੜ੍ਹਾਂ ਨੂੰ ਲੈ ਕੇ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖੀ ਚਿੱਠੀ
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਜ਼ਰੂਰੀ ਹੜ੍ਹ ਰਾਹਤ ਪੈਕੇਜ ਦੇਣ ਦੀ ਮੰਗ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

4. CM ਭਗਵੰਤ ਮਾਨ ਵੱਲੋਂ ਟਾਂਡਾ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ, ਕੀਤਾ ਵੱਡਾ ਐਲਾਨ
ਪੰਜਾਬ ਵਿੱਚ ਭਾਰੀ ਬਰਸਾਤ ਅਤੇ ਹੜਾਂ ਦੇ ਵਿਚਾਲੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਟਾਂਡਾ ਇਲਾਕੇ ਦੇ ਬੇਟ ਖੇਤਰ ਰੜਾ ਮੰਡ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਹੁਸ਼ਿਆਰਪੁਰ ਡਾ. ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮੈਡਮ ਆਸ਼ਿਕਾ ਜੈਨ, ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਐਸ.ਡੀ. ਐਮ ਟਾਂਡਾ ਪਰਮਪ੍ਰੀਤ ਸਿੰਘ ਤੇ ਸਮੁੱਚਾ ਜਿਲਾ ਪ੍ਰਸ਼ਾਸਨ ਤੇ ਨਹਿਰੀ ਵਿਭਾਗ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

5. ਪੰਜਾਬ ਦੇ ਸਕੂਲਾਂ ਤੋਂ ਬਾਅਦ ਹੁਣ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ 'ਚ ਵੀ ਛੁੱਟੀਆਂ ਦਾ ਐਲਾਨ
ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ/ਕਾਲਜਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿਚ 3 ਸਤੰਬਰ 2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਜਾਂਦੀਆਂ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

6. ਪੰਜਾਬ 'ਚ ਹੜ੍ਹਾਂ ਦੀ ਸਥਿਤੀ 'ਤੇ ਅਮਿਤ ਸ਼ਾਹ ਨੇ ਸੀਐੱਮ ਮਾਨ ਨਾਲ ਕੀਤੀ ਗੱਲਬਾਤ
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ 'ਚ ਆਈ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਫੋਨ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪੀੜਤ ਇਲਾਕਿਆਂ ਬਾਰੇ ਜਾਣਕਾਰੀ ਲੈਂਦਿਆਂ ਰਾਹਤ ਕਾਰਜਾਂ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ। ਗ੍ਰਹਿ ਮੰਤਰੀ ਨੇ ਇਸ ਮਾਮਲੇ 'ਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਵੀ ਸੰਪਰਕ ਕੀਤਾ ਅਤੇ ਹਾਲਾਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਯਕੀਨ ਦਵਾਇਆ ਕਿ ਕੇਂਦਰ ਸਰਕਾਰ ਹਰ ਸੰਭਵ ਮਦਦ ਲਈ ਪੰਜਾਬ ਸਰਕਾਰ ਦੇ ਨਾਲ ਖੜ੍ਹੀ ਹੈ। ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ, ਜਿੱਥੇ ਘਰਾਂ ਅਤੇ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਰਾਹਤ ਅਤੇ ਬਚਾਵ ਟੀਮਾਂ ਲਗਾਤਾਰ ਮੈਦਾਨ ਵਿੱਚ ਡੱਟੀਆਂ ਹੋਈਆਂ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

7. ਜਲੰਧਰ 'ਚ ਹੜ੍ਹ ਨਾਲ ਵਿਗੜ ਸਕਦੇ ਨੇ ਹਾਲਾਤ! ਹੋ ਗਈ ਅਨਾਊਂਸਮੈਂਟ, ਘਰਾਂ ਨੂੰ ਖਾਲੀ ਕਰਨ ਦੇ ਹੁਕਮ
ਪੰਜਾਬ ਵਿਚ ਹੜ੍ਹਾਂ ਨੂੰ ਲੈ ਕੇ ਇਕ ਪਾਸੇ ਜਿੱਥੇ ਹਾਲਾਤ ਵਿਗੜਦੇ ਜਾ ਰਹੇ ਹਨ, ਉਥੇ ਹੀ ਜਲੰਧਰ ਵਿਚ ਹੜ੍ਹ ਨੂੰ ਲੈ ਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਰੋਪੜ ਦੇ ਹੜ੍ਹ ਗੇਟ ਖੋਲ੍ਹ ਕੇ ਇਕ ਲੱਖ ਕਿਊਸਿਕ ਤੋਂ ਵੱਧ ਪਾਣੀ ਛੱਡਿਆ ਜਾ ਰਿਹਾ ਹੈ, ਜੋਕਿ ਫਿਲੌਰ ਤੱਕ ਪਹੁੰਚਦੇ-ਪਹੁੰਚਦੇ ਡੇਢ ਲੱਖ ਤੋਂ ਵੱਧ ਹੋ ਸਕਦਾ ਹੈ। ਰੋਪੜ ਦੇ ਫਲੱਡ ਗੇਟ ਖੁੱਲ੍ਹਣ ਨਾਲ ਸਤਲੁਜ ਦਰਿਆ ਵਿਚ ਇਕ ਲੱਖ ਕਿਊਸਿਕ ਤੋਂ ਜ਼ਿਆਦਾ ਪਾਣੀ ਛੱਡਿਆ ਗਿਆ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

8. ਪਹਿਲੀਂ ਸਤੰਬਰ ਤੋਂ ਨਵਾਂ ਨਿਯਮ ਲਾਗੂ ! ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਸਰਕਾਰ ਨੇ ਉੱਤਰ ਪ੍ਰਦੇਸ਼ 'ਚ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਡਰਾਈਵਿੰਗ ਪ੍ਰਤੀ ਜਾਗਰੂਕ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਹੁਣ ਜੇਕਰ ਤੁਸੀਂ ਬਾਈਕ ਜਾਂ ਸਕੂਟਰ 'ਤੇ ਬਿਨਾਂ ਹੈਲਮੇਟ ਦੇ ਪੈਟਰੋਲ ਪੰਪ 'ਤੇ ਪਹੁੰਚਦੇ ਹੋ, ਤਾਂ ਤੁਹਾਨੂੰ ਪੈਟਰੋਲ ਨਹੀਂ ਮਿਲੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

9. Rain Alert: ਅਗਲੇ 24 ਘੰਟਿਆਂ ਲਈ ਜਾਰੀ ਹੋਈ ਭਵਿੱਖਬਾਣੀ ! ਇਨ੍ਹਾਂ ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ
ਸਤੰਬਰ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼ ਅਤੇ ਪਹਾੜੀ ਰਾਜਾਂ 'ਚ ਭਾਰੀ ਮੀਂਹ ਜਾਰੀ ਹੈ। ਸੋਮਵਾਰ, 1 ਸਤੰਬਰ ਦੀ ਸਵੇਰ ਤੋਂ ਹੀ ਯੂਪੀ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਭਾਰਤ ਮੌਸਮ ਵਿਭਾਗ ਨੇ ਕਈ ਸੂਬਿਆਂ ਲਈ ਅਗਲੇ 24 ਘੰਟਿਆਂ ਲਈ ਚਿਤਾਵਨੀ ਜਾਰੀ ਕੀਤੀ ਹੈ, ਜਿਸ ਨਾਲ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਖ਼ਤਰਾ ਵਧ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

10. ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਤਵੀ ਨਦੀ ਪਹੁੰਚੇ, ਹੜ੍ਹ ਕਾਰਨ ਹੋਏ ਨੁਕਸਾਨ ਦਾ ਲਿਆ ਜਾਇਜ਼ਾ
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਪ ਰਾਜਪਾਲ ਮਨੋਜ ਸਿਨਹਾ, ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਉਨ੍ਹਾਂ ਨਾਲ ਮੌਜੂਦ ਹਨ। ਸ਼ਾਹ ਨੇ ਤਵੀ ਪੁਲ ਦਾ ਵੀ ਨਿਰੀਖਣ ਕੀਤਾ, ਜਿੱਥੇ ਹੜ੍ਹਾਂ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ। ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਲਗਾਤਾਰ ਬਾਰਿਸ਼ ਕਾਰਨ ਜੰਮੂ-ਕਸ਼ਮੀਰ ਦੇ ਕਈ ਹਿੱਸੇ ਪਾਣੀ ਵਿੱਚ ਡੁੱਬੇ ਹੋਏ ਹਨ ਅਤੇ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਗ੍ਰਹਿ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪ੍ਰਸ਼ਾਸਨ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

Credit : www.jagbani.com

  • TODAY TOP NEWS