ਨੈਸ਼ਨਲ ਡੈਸਕ- ਪੰਜਾਬ 'ਚ ਆਏ ਹੜ੍ਹ ਕਾਰਨ ਹਜ਼ਾਰ ਤੋਂ ਵੱਧ ਪਿੰਡ ਅਤੇ 61,000 ਹੈਕਟੇਅਰ ਤੋਂ ਵੱਧ ਖੇਤੀਬਾੜੀ ਦੀ ਜ਼ਮੀਨ ਪ੍ਰਭਾਵਿਤ ਹੋਏ ਹਨ। ਹੜ੍ਹ ਅਤੇ ਮੀਂਹ ਕਾਰਨ ਹੋਈ ਤਬਾਹੀ ਕਾਰਨ ਹੁਣ ਤਕ 29 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਹੜ੍ਹ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਮਦਦ ਦਾ ਹੱਥ ਵਧਾਇਆ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਕਿਹਾ ਕਿ ਪੰਜਾਬ ਵਿੱਚ ਭਿਆਨਕ ਹੜ੍ਹਾਂ ਕਾਰਨ ਹੋਇਆ ਜਾਨੀ ਨੁਕਸਾਨ ਅਤੇ ਵਿਆਪਕ ਤਬਾਹੀ ਬਹੁਤ ਹੀ ਦੁਖਦਾਈ ਅਤੇ ਦਰਦਨਾਕ ਹੈ।
ਮੈਂ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਫਸੇ ਸਾਰੇ ਲੋਕਾਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।
ਮੈਂ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ੀ ਅਤੇ ਤਾਕਤ ਲਿਆਉਣ ਦੀ ਅਪੀਲ ਕਰਦਾ ਹਾਂ। ਤਬਾਹੀ ਦੀ ਤੀਬਰਤਾ ਨੂੰ ਦੇਖਦੇ ਹੋਏ, ਸਰਕਾਰ ਨੂੰ ਮਿਸ਼ਨ ਮੋਡ ਵਿੱਚ ਕੰਮ ਕਰਨਾ ਪਵੇਗਾ।
ਕਿਸਾਨਾਂ, ਮਜ਼ਦੂਰਾਂ, ਪਸ਼ੂ ਪਾਲਕਾਂ ਅਤੇ ਆਮ ਨਾਗਰਿਕਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਸਹਾਇਤਾ ਮਿਲਣੀ ਚਾਹੀਦੀ ਹੈ।
ਕਾਂਗਰਸ ਆਗੂਆਂ ਅਤੇ ਵਰਕਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਸਮੇਂ ਰਾਹਤ ਕਾਰਜਾਂ ਨੂੰ ਆਪਣੀ ਪਹਿਲੀ ਤਰਜੀਹ ਦੇਣ - ਇਹ ਤੁਹਾਡੀ ਇੱਕੋ ਇੱਕ ਜ਼ਿੰਮੇਵਾਰੀ ਹੈ। ਸਾਨੂੰ ਪੰਜਾਬ ਦੇ ਲੋਕਾਂ ਨਾਲ ਹੱਥ ਮਿਲਾਉਣਾ ਪਵੇਗਾ।
Credit : www.jagbani.com