ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ’ਚ ਸਥਿਤ ਸਾਰੇ ਮਾਨਤਾ ਪ੍ਰਾਪਤ ਕਾਲਜਾਂ ਖੇਤਰੀ/ਪੇਂਡੂ ਕੇਂਦਰ ਅਤੇ ਸੰਵਿਧਾਨਕ ਕਾਲਜਾਂ ’ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਯੂਨੀਵਰਸਿਟੀ ਵੱਲੋਂ ਜਾਰੀ ੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਪੀ. ਯੂ. ਦੇ ਵਾਈਸ-ਚਾਂਸਲਰ, ਪ੍ਰੋ. ਰੇਣੂੰ ਵਿਗ ਨੇ ਪੰਜਾਬ ਭਰ ’ਚ ਲਗਾਤਾਰ ਪੈ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਲਿਆ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਪੀ. ਯੂ. ਕੰਟਰੋਲਰ ਆਫ ਐਗਜ਼ਾਮੀਨੇਸ਼ਨ, ਪ੍ਰੋ. ਜਗਤ ਭੂਸ਼ਣ ਨੇ ਦੱਸਿਆ ਕਿ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਹੁਣ 20 ਸਤੰਬਰ ਨੂੰ ਲਈਆਂ ਜਾਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com