ਚੰਡੀਗੜ੍ਹ — ਪੰਜਾਬ ਵਿੱਚ ਭਿਆਨਕ ਹੜ੍ਹ ਕਾਰਨ ਹੋਈ ਤਬਾਹੀ ਨੂੰ ਦੇਖਦੇ ਹੋਏ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਸਭ ਤੋਂ ਪ੍ਰਭਾਵਿਤ 10 ਪਿੰਡ ਗੋਦ ਲੈ ਲਏ ਹਨ। ਉਹ ਐੱਨ.ਜੀ.ਓਜ਼. ਅਤੇ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਖਾਣ-ਪੀਣ, ਪਾਣੀ ਅਤੇ ਦਵਾਈਆਂ ਵਰਗੀਆਂ ਜ਼ਰੂਰੀ ਚੀਜ਼ਾਂ ਮੁਹੱਈਆ ਕਰਵਾ ਰਹੇ ਹਨ। ਨਾਲ ਹੀ ਪੁਨਰਵਾਸ ਅਤੇ ਲੰਬੇ ਸਮੇਂ ਦੇ ਪੁਨਰ ਨਿਰਮਾਣ ਦੀ ਯੋਜਨਾ ਵੀ ਬਣਾ ਰਹੇ ਹਨ। ਇਸ ਮੁਹਿੰਮ ਬਾਰੇ ਦਿਲਜੀਤ ਦੀ ਟੀਮ ਨੇ ਇੰਸਟਾਗ੍ਰਾਮ 'ਤੇ ਪੋਸਟ ਕਰਦਿਆਂ ਲਿਖਿਆ — “Together, we can rebuild.”
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com