ਹੜ੍ਹ ਪੀੜਤਾਂ ਦਾ ਹਾਲ ਦੇਖ CM ਮਾਨ ਦੀਆਂ ਅੱਖਾਂ 'ਚ ਵੀ ਆ ਗਏ ਹੰਝੂ, ਲੋਕਾਂ ਨੂੰ ਦਿੱਤਾ ਹੌਂਸਲਾ (ਵੀਡੀਓ)

ਹੜ੍ਹ ਪੀੜਤਾਂ ਦਾ ਹਾਲ ਦੇਖ CM ਮਾਨ ਦੀਆਂ ਅੱਖਾਂ 'ਚ ਵੀ ਆ ਗਏ ਹੰਝੂ, ਲੋਕਾਂ ਨੂੰ ਦਿੱਤਾ ਹੌਂਸਲਾ (ਵੀਡੀਓ)

ਫਿਰੋਜ਼ਪੁਰ : ਪੰਜਾਬ 'ਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ ਅਤੇ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ। ਸਾਰੇ ਪਾਸੇ ਹਾਲਾਤ ਬੇਹੱਦ ਗੰਭੀਰ ਬਣੇ ਹੋਏ ਹਨ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ।

ਇੰਨੇ ਜ਼ਿਆਦਾ ਗੰਭੀਰ ਹਾਲਾਤ ਦੇਖ ਅਤੇ ਲੋਕਾਂ ਦਾ ਬੁਰਾ ਹਾਲ ਦੇਖ ਕੇ ਮੁੱਖ ਮੰਤਰੀ ਮਾਨ ਦੀਆਂ ਅੱਖਾਂ 'ਚ ਵੀ ਹੰਝੂ ਆ ਗਏ। ਹੜ੍ਹ ਪੀੜਤ ਇਕ ਔਰਤ ਵਲੋਂ ਮੁੱਖ ਮੰਤਰੀ ਮਾਨ ਨੂੰ ਆਪਣਾ ਦੁੱਖ ਸੁਣਾਉਂਦਿਆਂ ਕਿਹਾ ਗਿਆ ਕਿ ਸਭ ਕੁੱਝ ਰੁੜ੍ਹ ਜਾਵੇਗਾ ਅਤੇ ਸਾਡਾ ਕੱਖ ਨਹੀਂ ਰਹੇਗਾ। ਉਸ ਦੀ ਗੱਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਭਾਵੁਕ ਹੋ ਕੇ ਕਿਹਾ ਕਿ ਸਭ ਕੁੱਝ ਠੀਕ ਹੋ ਜਾਵੇਗਾ, ਇਹ ਕੁਦਰਤੀ ਮਾਰ ਹੈ ਅਤੇ ਸਭ ਕੁੱਝ ਮੇਰੇ 'ਤੇ ਛੱਡ ਦਿਓ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਨਾਲ-ਨਾਲ ਹੜ੍ਹ ਪ੍ਰਬੰਧਨ ਬਾਰੇ ਵੀ ਨਿੱਜੀ ਤੌਰ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹੜ੍ਹ ਪੀੜਤਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਦੇ ਸਖ਼ਤ ਹੁਕਮ ਦਿੱਤੇ ਹੋਏ ਹਨ। ਅੱਜ ਮੁੱਖ ਮੰਤਰੀ ਵਲੋਂ ਇਕ ਉੱਚ ਪੱਧਰੀ ਮੀਟਿੰਗ ਵੀ ਕੀਤੀ ਜਾਵੇਗੀ ਅਤੇ ਸੂਬੇ ਭਰ 'ਚ ਚੱਲ ਰਹੇ ਰਾਹਤ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ। ਮੀਟਿੰਗ 'ਚ ਹੜ੍ਹਾਂ ਦੀ ਮਾਰ ਤੋਂ ਬਚਣ ਲਈ ਹੋਰ ਲੋੜੀਂਦੇ ਕਦਮ ਚੁੱਕਣ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Credit : www.jagbani.com

  • TODAY TOP NEWS