ਪੰਜਾਬ: ਭਾਰੀ ਬਾਰਿਸ਼ ਵਿਚਾਲੇ ਦੁਕਾਨਦਾਰਾਂ ਲਈ ਸਖ਼ਤ ਹੁਕਮ

ਪੰਜਾਬ: ਭਾਰੀ ਬਾਰਿਸ਼ ਵਿਚਾਲੇ ਦੁਕਾਨਦਾਰਾਂ ਲਈ ਸਖ਼ਤ ਹੁਕਮ

ਜਲੰਧਰ: ਪੰਜਾਬ ਦੇ ਕਈ ਇਲਾਕੇ ਇਸ ਵੇਲੇ ਹੜ੍ਹ ਤੇ ਖ਼ਰਾਬ ਮੌਸਮ ਦੀ ਮਾਰ ਝੱਲ ਰਹੇ ਹਨ। ਇਸ ਦੌਰਾਨ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਇਨ੍ਹਾਂ ਇਲਾਕਿਆਂ 'ਚ ਰਹਿੰਦੇ ਲੋਕਾਂ ਦੀ ਮਦਦ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਕੁਝ ਕੁ ਦੁਕਾਨਦਾਰ ਇਨ੍ਹਾਂ ਹਾਲਾਤਾਂ ਦਾ ਫ਼ਾਇਦਾ ਚੁੱਕਦਿਆਂ ਜ਼ਰੂਰਤ ਦਾ ਸਾਮਾਨ ਮਹਿੰਗੇ ਭਾਅ 'ਤੇ ਵੇਚਣ ਲੱਗ ਪਏ ਹਨ। ਪ੍ਰਸ਼ਾਸਨ ਵੱਲੋਂ ਅਜਿਹੇ ਦੁਕਾਨਦਾਰਾਂ ਨੂੰ ਇਹ ਸਭ ਨਾ ਕਰਨ ਦਾ ਕਹਿ ਕੇ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਜਲੰਧਰ ਸਣੇ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ

ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਦੇ ਮੱਦੇਜ਼ਨਰ ਮੰਗਲਵਾਰ ਨੂੰ ਜ਼ਿਲ੍ਹੇ ਦੇ ਦੁਕਾਨਦਾਰਾਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਅਤੇ ਵੱਧ ਕੀਮਤ ਵਸੂਲਣ ‘ਤੇ ਤਾੜਨਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਦੁਕਾਨਦਾਰਾਂ ਵੱਲੋਂ ਹੜ੍ਹਾਂ ਦਾ ਹਵਾਲਾ ਦੇ ਕੇ ਕਰਿਆਨਾ, ਸਬਜ਼ੀਆਂ, ਫ਼ਲ ਅਤੇ ਹੋਰ ਜ਼ਰੂਰੀ ਚੀਜ਼ਾਂ ਵੱਧ ਕੀਮਤ ਉਤੇ ਵੇਚੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਸਪਸ਼ਟ ਕਿਹਾ ਕਿ ਅਜਿਹੀ ਲੁੱਟ-ਖਸੁੱਟ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਚਿਤਾਵਨੀ ਦਿੱਤੀ ਕਿ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਨਾਲ ਜੁੜੀ ਵੱਡੀ ਅਪਡੇਟ! ਹੋ ਗਿਆ ਨਵਾਂ ਐਲਾਨ

ਡਾ. ਅਗਰਵਾਲ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਅਤੇ ਕੀਮਤਾਂ ਵਿਚ ਨਾਜਾਇਜ਼ ਵਾਧੇ ਨੂੰ ਰੋਕਣ ਲਈ ਨਿਯਮਿਤ ਤੌਰ ’ਤੇ ਬਜ਼ਾਰਾਂ ਵਿਚ ਨਿਰੀਖਣ ਕਰਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿਚ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਪਛਾਣਦੇ ਹੋਏ ਵਾਜਿਬ ਰੇਟਾਂ ’ਤੇ ਹੀ ਚੀਜ਼ਾਂ ਵੇਚੀਆਂ ਜਾਣ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS