ਨੱਥੂਵਾਲਾ ਵਿਖੇ 3 ਮਕਾਨਾਂ ਦੀ ਛੱਤਾਂ ਡਿੱਗੀਆਂ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਨੱਥੂਵਾਲਾ ਵਿਖੇ 3 ਮਕਾਨਾਂ ਦੀ ਛੱਤਾਂ ਡਿੱਗੀਆਂ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਨੱਥੂਵਾਲਾ ਗਰਬੀ-ਬਾਘਾ ਪੁਰਾਣਾ ਮੁੱਦਕੀ ਸੜਕ ’ਤੇ ਵਸੇ ਪਿੰਡ ਨੱਥੂਵਾਲਾ ਗਰਬੀ ਵਿਖੇ ਤਿੰਨ ਗਰੀਬ ਪਰਿਵਾਰਾਂ ਦੇ ਘਰਾਂ ਦੀਆਂ ਪਿਛਲੇ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਡਿੱਗ ਪਈਆਂ ਪਰ ਕਿਸੇ ਵੀ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਇਸ ਸਮੇਂ ਪ੍ਰੈੱਸ ਨਾਲ ਗੱਲਬਾਤ ਦੌਰਾਨ ਨੈਬ ਸਿੰਘ ਪੁੱਤਰ ਗੁਰਮੇਲ ਸਿੰਘ, ਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਸ਼ਿੰਦਾ ਸਿੰਘ ਪੁੱਤਰ ਕਰਨੈਲ ਸਿੰਘ ਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਉਨ੍ਹਾਂ ਦਾ ਜੀਵਨ ਦੁੱਭਰ ਕਰ ਦਿੱਤਾ ਹੈ। ਸ਼ਿੰਦਾ ਸਿੰਘ ਨੇ ਦੱਸਿਆ ਕਿ ਉਹ ਬਾਰਿਸ਼ ਹੋਣ ਕਾਰਨ ਆਪਣੇ ਘਰ ਵਿਚ ਹੀ ਮੌਜੂਦ ਸਨ ਅਤੇ ਜਦ ਛੱਤ ਡਿੱਗੀ ਤਾਂ ਉਨ੍ਹਾਂ ਦੀ ਇਕ ਗਊ ਵੀ ਛੱਤ ਹੇਠਾਂ ਖੜ੍ਹੀ ਸੀ ਅਤੇ ਉਸ ਦੀ ਇਕ ਲੱਤ ਵੀ ਟੁੱਟ ਗਈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਨਾਲ ਜੁੜੀ ਵੱਡੀ ਅਪਡੇਟ! ਹੋ ਗਿਆ ਨਵਾਂ ਐਲਾਨ

ਪਾਲ ਸਿੰਘ ਨੇ ਦੱਸਿਆ ਕਿ ਘਰ ਦੇ ਪਿਛਲੇ ਪਾਸੇ ਤੋਂ ਬਾਰਿਸ਼ ਦਾ ਪਾਣੀ ਆਉਣ ਨਾਲ ਸਾਰੇ ਘਰ ਵਿਚ ਪਾੜ ਪੈ ਗਿਆ। ਨੈਬ ਸਿੰਘ ਦੇ ਵੀ ਦੋ ਕਮਰੇ ਹੀ ਸਨ, ਜਿਸ ਵਿਚੋਂ ਇਕ ਬਿਲਕੁਲ ਹੀ ਖ਼ਤਮ ਹੋ ਗਿਆ। ਇਸ ਸਮੇ ਸਰਪੰਚ ਕਾਲਾ ਸਿੰਘ ਅਤੇ ਕਿੰਦਾ ਸਿੰਘ ਪੰਚ ਨੇ ਕਿਹਾ ਕਿ ਸਮਾਜ ਸੇਵੀ ਸੱਜਣਾਂ ਅਤੇ ਸਰਕਾਰ ਨੂੰ ਇਨ੍ਹਾਂ ਪਰਿਵਾਰਾ ਦੀ ਮਦਦ ਕਰਨੀ ਚਾਹੀਦੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਭਾਰੀ ਬਾਰਿਸ਼ ਵਿਚਾਲੇ ਦੁਕਾਨਦਾਰਾਂ ਲਈ ਸਖ਼ਤ ਹੁਕਮ

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS