ਨਵੀਂ ਦਿੱਲੀ- ਦਿੱਲੀ ਦੇ ਨਜਫਗੜ੍ਹ ਥਾਣਾ ਖੇਤਰ ਵਿੱਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਸੋਸ਼ਲ ਮੀਡੀਆ ਕਲਾਕਾਰ ਦਾ ਉਸਦੇ ਪਤੀ ਵੱਲੋਂ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਮੰਗਲਵਾਰ ਸਵੇਰੇ ਵਾਪਰੀ ਦੱਸ ਜਾ ਰਹੀ ਹੈ। ਆਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ, ਦੋਸ਼ੀ ਪਤੀ ਅਮਨ (35) ਨੇ ਵੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਉਸਦੀ ਜਾਨ ਬਚਾਈ। ਜੋੜੇ ਦੇ ਦੋ ਪੁੱਤਰ ਹਨ। ਉਹ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਪੀਲੀਭੀਤ ਦੇ ਰਹਿਣ ਵਾਲੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com