ਮਾਨਸਾ: ਆਮ ਆਦਮੀ ਪਾਰਟੀ ਦੇ ਆਗੂ ਨਵਨੀਤ ਸਿੰਘ ਨੀਤੂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਹ ਹੜ੍ਹ ਪੀੜਤਾਂ ਦੇ ਲਈ ਪਸ਼ੂਆਂ ਦਾ ਚਾਰਾ ਲੈ ਕੇ ਜਾ ਰਹੇ ਸੀ, ਪਰ ਰਾਹ ਵਿਚ ਵਾਪਰੇ ਹਾਦਸੇ ਵਿਚ ਉਨ੍ਹਾਂ ਦੀ ਮੌਤ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਵਿਚਾਲੇ ਸਾਰੇ ਸਕੂਲਾਂ ਬਾਰੇ ਨਵੇਂ ਹੁਕਮ ਜਾਰੀ
ਨਵਨੀਤ ਸਿੰਘ ਨੀਤੂ ਪਿੰਡ ਢੈਪਈ ਦੇ ਰਹਿਣ ਵਾਲੇ ਸੀ ਤੇ ਹਲਕਾ ਮਾਨਸਾ ਤੋਂ ਆਮ ਆਦਮੀ ਪਾਰਟੀ ਯੂਥ ਕਲੱਬ ਦੇ ਕੋਆਰਡੀਨੇਟਰ ਸੀ ਤੇ ਲਗਾਤਾਰ ਹੜ੍ਹ ਪੀੜਤਾਂ ਦੀ ਮਦਦ ਵਿਚ ਡਟੇ ਹੋਏ ਸਨ। ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਚਾਰਾ ਲਿਜਾ ਰਹੀ ਸੀ ਤਾਂ ਮੂਸਾ ਕੈਂਚੀਆਂ ਕੋਲ ਉਨ੍ਹਾਂ ਦਾ ਟਰੈਕਟਰ ਢੱਠੇ ਨਾਲ ਟਕਰਾ ਗਿਆ ਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com