ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਨਵਨੀਤ ਸਿੰਘ ਨੀਤੂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵਨੀਤ ਪਿਛਲੇ ਕਈ ਦਿਨਾਂ ਤੋਂ ਆਪਣੀ ਟੀਮ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਬੇਜ਼ੁਬਾਨ ਪਸ਼ੂਆਂ ਲਈ ਹਰਾ ਚਾਰਾ ਮੁਹੱਈਆ ਕਰਵਾ ਰਹੇ ਸੀ। ਹਾਦਸੇ ਦੇ ਸਮੇਂ ਵੀ ਉਹ ਸੇਵਾ ਕਰਨ ਤੋਂ ਬਾਅਦ ਆਪਣੇ ਪਿੰਡ ਵਾਪਸ ਆ ਰਹੇ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵਨੀਤ ਸਿੰਘ ਦੇ ਹੌਂਸਲੇ, ਹਿੰਮਤ ਤੇ ਪੰਜਾਬ ਪ੍ਰਤੀ ਨਿਸ਼ਕਾਮ ਸੇਵਾ ਨੂੰ ਸਲਾਮ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਔਖੇ ਸਮੇਂਵਿਚ ਪਰਿਵਾਰ ਦੇ ਨਾਲ ਖੜ੍ਹੀ ਹੈ।
ਇਹ ਖ਼ਬਰ ਵੀ ਪੜ੍ਹੋ - ਹੜ੍ਹਾਂ ਵਿਚਾਲੇ ਪੰਜਾਬ ਦੇ ਪਿੰਡਾਂ ਬਾਰੇ ਸਰਕਾਰ ਦਾ ਵੱਡਾ ਫ਼ੈਸਲਾ
CM ਮਾਨ ਨੇ ਟਵੀਟ ਕੀਤਾ, "ਆਮ ਆਦਮੀ ਪਾਰਟੀ ਯੂਥ ਕਲੱਬ, ਹਲਕਾ ਮਾਨਸਾ ਦੇ ਕੋਆਰਡੀਨੇਟਰ ਨਵਨੀਤ ਸਿੰਘ ਨੀਤੂ ਜੀ ਦੀ ਸੜਕ ਹਾਦਸੇ ਵਿਚ ਮੌਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ। ਪਿਛਲੇ ਕਈ ਦਿਨਾਂ ਤੋਂ ਨਵਨੀਤ ਆਪਣੀ ਟੀਮ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਬੇਜ਼ੁਬਾਨ ਪਸ਼ੂਆਂ ਲਈ ਹਰਾ ਚਾਰਾ ਮੁਹੱਈਆ ਕਰਵਾ ਰਹੇ ਸੀ। ਹਾਦਸੇ ਦੇ ਸਮੇਂ ਵੀ ਉਹ ਸੇਵਾ ਕਰਨ ਤੋਂ ਬਾਅਦ ਆਪਣੇ ਪਿੰਡ ਵਾਪਸ ਆ ਰਹੇ ਸੀ। ਨਵਨੀਤ ਦੀ ਹੌਸਲਾ ਹਿੰਮਤ ਅਤੇ ਪੰਜਾਬ ਪ੍ਰਤੀ ਨਿਸ਼ਕਾਮ ਸੇਵਾ ਨੂੰ ਸਲਾਮ। ਆਮ ਆਦਮੀ ਪਾਰਟੀ ਇਸ ਔਖੇ ਸਮੇਂ ਵਿਚ ਪਰਿਵਾਰ ਦੇ ਨਾਲ ਖੜ੍ਹੀ ਹੈ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com