ਪੰਜਾਬ ਆਉਣਗੇ PM ਮੋਦੀ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਪੰਜਾਬ ਆਉਣਗੇ PM ਮੋਦੀ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਨਵੀਂ ਦਿੱਲੀ /ਪਟਿਆਲ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ, ਜਿਸ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਸਕਦੇ ਹਨ। ਮਿਲੀ ਜਾਣਕਾਰੀ ਮੁਤਾਬਕ ਉਪ-ਰਾਸ਼ਟਰਪਤੀ ਚੋਣ ਵਿੱਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਉੱਤਰੀ ਭਾਰਤ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਰਵਾਨਾ ਹੋਣਗੇ। ਇਸ ਦੌਰਾਨ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸੰਭਾਲ, ਨੁਕਸਾਨ ਦੀ ਸਮੀਖਿਆ ਅਤੇ ਰਾਹਤ ਕੰਮਾਂ ਦੀ ਜਾਂਚ ਕਰਨਗੇ।

ਇਹੀ ਵੀ ਪੜ੍ਹੋ...ਛੁੱਟੀਆਂ ਦੀ ਬਰਸਾਤ! 13 ਦਿਨ ਬੰਦ ਰਹਿਣਗੇ ਸਕੂਲ, ਜਾਣੋ ਕਾਰਨ

ਪ੍ਰਧਾਨ ਮੰਤਰੀ ਮੋਦੀ ਵੱਲੋਂ 9 ਸਤੰਬਰ ਨੂੰ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ ਜਿਲ੍ਹਿਆਂ ਦਾ ਦੌਰਾ ਕਰਨ ਦੀ ਸੰਭਾਵਨਾ ਹੈ। ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦੇ ਆਲੇ-ਦੁਆਲੇ ਦੇ ਇਲਾਕਿਆਂ ਤੇ ਸਰਹੱਦੀ ਪੱਟੀ ਦੇ ਨਾਲ-ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ, ਜਿੱਥੇ ਕੰਡਿਆਲੀ ਤਾਰ ਅਤੇ ਸਰਹੱਦੀ ਚੌਕੀਆਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਉੱਥੇ ਝੋਨੇ ਅਤੇ ਗੰਨੇ ਸਮੇਤ ਖੜ੍ਹੀਆਂ ਹੋਰ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ, ਜਦੋਂਕਿ ਕੇਂਦਰੀ ਟੀਮਾਂ ਨੁਕਸਾਨ ਦਾ ਮੁਲਾਂਕਣ ਕਰਨ ਲਈ ਪਹਿਲਾਂ ਹੀ ਪੰਜਾਬ ਵਿੱਚ ਹਨ, ਜਿੱਥੇ ਹੜ੍ਹਾਂ ਨਾਲ ਸਭ ਤੋਂ ਵੱਧ ਨੁਕਸਾਨ ਹੋਇਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS