ਸੁਲਤਾਨਪੁਰ ਲੋਧੀ- ਹੜ੍ਹਾਂ ਵਿਚਾਲੇ ਸੁਲਤਾਨਪੁਰ ਲੋਧੀ ਤੋਂ ਬੇਹਦ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸੁਲਤਾਨਪੁਰ ਲੋਧੀ ਦਾ ਬਹੁਤਾ ਇਲਾਕਾ ਪਹਿਲਾਂ ਤੋਂ ਹੀ ਹੜ੍ਹਾਂ ਦੀ ਮਾਰ ਹੇਠ ਕੁਚਲਿਆ ਹੋਇਆ ਹੈ। ਇਸ ਵਿਚਾਲੇ ਸੁਲਤਾਨਪੁਰ ਲੋਧੀ ਦੇ ਪਿੰਡ ਖਿਜਰਪੁਰ ਦੇ ਅਡਵਾਂਸ ਬੰਨ੍ਹ ਨੂੰ ਲੱਗ ਰਹੇ ਖੋਰੇ ਕਾਰਨ ਕਿਸਾਨਾਂ ਦੇ ਮੱਥੇ ਉੱਤੇ ਚਿੰਤਾਵਾਂ ਦੀਆਂ ਲਕੀਰਾਂ ਸਾਫ਼ ਵਿਖਾਈ ਪੈ ਰਹੀਆਂ ਹਨ। ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦਰਿਆ ਬਿਆਸ ਇਸ ਐਡਵਾਂਸ ਬੰਨ੍ਹ ਨੂੰ ਢਾਅ ਲਗਾਉਂਦਾ ਹੋਇਆ ਵਿਖਾਈ ਪੈ ਰਿਹਾ ਹੈ।


ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਦੇ ਖਿਜਰਪੁਰ ਨੇੜੇ ਐਡਵਾਂਸ ਬੰਨ੍ਹ ਟੁੱਟਣ ਕਿਨਾਰੇ ਪੁੱਜ ਚੁੱਕਾ ਹੈ। ਕਿਸੇ ਵੀ ਵੇਲੇ ਇਹ ਬੰਨ੍ਹ ਟੁੱਟ ਸਕਦਾ ਹੈ। ਬਿਆਸ ਦਰਿਆ ਦੀ ਢਾਹ ਕਾਰਨ 5000 ਏਕੜ ਫ਼ਸਲ ਸਮੇਤ ਬਾਜਾ, ਅੰਮਿਤਪੁਰ ਪਿੰਡਾਂ ਆਦਿ ਅਤੇ ਸਰਕਾਰੀ ਸਕੂਲਾਂ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਹਾਲਾਂਕਿ ਪਿਛਲੇ 33 ਦਿਨਾਂ ਤੋਂ 15 ਪਿੰਡਾਂ ਦੇ ਲੋਕ ਬੰਨ੍ਹ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਸਨ ਪਰ ਕਿਤੇ ਨਾ ਕਿਤੇ ਮੌਸਮ ਅਤੇ ਦਰਿਆ ਬਿਆਸ ਦੀ ਮਾਰ ਉਨਾਂ ਦੀ ਮਿਹਨਤ ਉੱਤੇ ਪਾਣੀ ਫੇਰਦੀ ਹੋਈ ਵਿਖਾਈ ਦੇ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com