ਪੰਜਾਬ 'ਚ ਛੁੱਟੀਆਂ ਮਗਰੋਂ ਸਕੂਲ ਖੁੱਲ੍ਹਣ ਬਾਰੇ ਨਵੇਂ ਹੁਕਮ ਜਾਰੀ, ਨਾ ਮੰਨਣ 'ਤੇ ਹੋਵੇਗੀ ਕਾਰਵਾਈ

ਪੰਜਾਬ 'ਚ ਛੁੱਟੀਆਂ ਮਗਰੋਂ ਸਕੂਲ ਖੁੱਲ੍ਹਣ ਬਾਰੇ ਨਵੇਂ ਹੁਕਮ ਜਾਰੀ, ਨਾ ਮੰਨਣ 'ਤੇ ਹੋਵੇਗੀ ਕਾਰਵਾਈ

ਲੁਧਿਆਣਾ- ਪੰਜਾਬ ’ਚ ਹਾਲ ਹੀ ’ਚ ਹੋਈ ਭਾਰੀ ਬਾਰਿਸ਼ ਅਤੇ ਕਈ ਜ਼ਿਲ੍ਹਿਆਂ ’ਚ ਆਏ ਭਿਆਨਕ ਹੜ੍ਹਾਂ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਸਾਰੇ ਸਕੂਲ 10 ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਸੀ। ਇਸ ਮਗਰੋਂ ਹੁਣ ਕੱਲ੍ਹ ਤੋਂ ਕਈ ਸਕੂਲ ਦੁਬਾਰਾ ਖੁੱਲ੍ਹਣ ਜਾ ਰਹੇ ਹਨ। ਹਾਲਾਂਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਖੋਲ੍ਹਣ ਜਾਂ ਬੰਦ ਕਰਨ ਦਾ ਅੰਤਿਮ ਫ਼ੈਸਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ 'ਤੇ ਛੱਡ ਦਿੱਤਾ ਹੈ, ਪਰ ਜਿੰਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦੀ ਮਾਰ ਨਹੀਂ ਪਈ, ਉੱਥੇ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਨੂੰ ਕੱਲ੍ਹ ਤੋਂ ਸਕੂਲ ਲੱਗਣ ਦੇ ਸੁਨੇਹੇ ਭੇਜਣੇ ਵੀ ਸ਼ੁਰੂ ਕਰ ਦਿੱਤੇ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਅਫ਼ਸਰਾਂ ਦੀਆਂ ਹੋਈਆਂ ਬਦਲੀਆਂ

ਇਸ ਵਿਚਾਲੇ ਡੀ. ਈ. ਓ. ਸੈਕੰਡਰੀ ਡਿੰਪਲ ਮਦਾਨ ਨੇ ਇਕ ਪੱਤਰ ਜਾਰੀ ਕਰਦਿਆਂ ਸਾਰੇ ਸਕੂਲਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ ਤਾਂ ਜੋ ਸਕੂਲਾਂ ’ਚ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾ ਸਕਣ। ਸਕੂਲ ਖੁੱਲ੍ਹਦੇ ਹੀ ਬੱਚਿਆਂ ਦੀ ਸੁਰੱਖਿਅਤ ਵਾਪਸੀ ਲਈ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਡਿੰਪਲ ਮਦਾਨ ਦਾ ਮੁੱਖ ਉਦੇਸ਼ ਹਰ ਪੱਧਰ ’ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ, ਸਿਹਤ ਅਤੇ ਸਫਾਈ ਨੂੰ ਯਕੀਨੀ ਬਣਾਉਣਾ ਹੈ।

ਅਸੁਰੱਖਿਅਤ ਕਮਰਿਆਂ ਬਾਰੇ ਮੰਗੀ ਰਿਪੋਰਟ

ਡੀ. ਈ. ਓ. ਵੱਲੋਂ ਜਾਰੀ ਹੁਕਮਾਂ ’ਚ ਕਿਹਾ ਗਿਆ ਕਿ ਸਕੂਲ ਖੁੱਲ੍ਹਣ ਤੋਂ ਪਹਿਲਾਂ ਪੂਰੇ ਕੈਂਪਸ ਦੀ ਸਫਾਈ ਲਾਜ਼ਮੀ ਤੌਰ ’ਤੇ ਕੀਤੀ ਜਾਣੀ ਚਾਹੀਦੀ ਹੈ। ਖਾਸ ਕਰ ਕੇ ਵਿਦਿਆਰਥੀਆਂ ਨੂੰ ਉਨ੍ਹਾਂ ਕਲਾਸਰੂਮਾਂ ਜਾਂ ਇਮਾਰਤਾਂ ’ਚ ਨਹੀਂ ਬਿਠਾਇਆ ਜਾਣਾ ਚਾਹੀਦਾ, ਜਿਨ੍ਹਾਂ ਦੀਆਂ ਛੱਤਾਂ ਤੋਂ ਪਾਣੀ ਟਪਕ ਰਿਹਾ ਹੈ ਜਾਂ ਜਿਨ੍ਹਾਂ ਨੂੰ ਅਸੁਰੱਖਿਅਤ ਮੰਨਿਆ ਜਾਂਦਾ ਹੈ। ਸਕੂਲ ਮੁਖੀਆਂ ਦੀ ਇਹ ਵੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਅਜਿਹੇ ਕਮਰਿਆਂ ਦੀ ਰਿਪੋਰਟ ਤਿਆਰ ਕਰ ਕੇ ਵਿਭਾਗ ਨੂੰ ਭੇਜਣ।

ਫਰਨੀਚਰ ਨੂੰ ਸੁਰੱਖਿਅਤ ਜਗ੍ਹਾ ’ਤੇ ਸ਼ਿਫਟ ਕਰਨਾ ਅਤੇ ਬਿਜਲੀ ਦੇ ਉਪਕਰਨਾਂ ਦੀ ਜਾਂਚ ਕਰਨਾ ਵੀ ਜ਼ਰੂਰੀ ਦੱਸਿਆ ਗਿਆ ਹੈ। ਹੁਕਮ ’ਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਕਿਸੇ ਵੀ ਖੁੱਲ੍ਹੀ ਤਾਰ ਨੂੰ ਵਿਦਿਆਰਥੀਆਂ ਦੀ ਪਹੁੰਚ ਤੋਂ ਦੂਰ ਰੱਖਿਆ ਜਾਵੇ, ਤਾਂ ਜੋ ਕੋਈ ਹਾਦਸਾ ਨਾ ਵਾਪਰੇ।

ਪਾਣੀ ਦੀਆਂ ਟੈਂਕੀਆਂ ਦੀ ਸਫਾਈ ਅਤੇ ‘ਫੌਗਿੰਗ’ ਲਾਜ਼ਮੀ

ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਸਾਫ ਕੀਤਾ ਜਾਣਾ ਚਾਹੀਦਾ ਹੈ। ਨਾਲ ਹੀ, ਜੇ ਸੰਭਵ ਹੋਵੇ, ਤਾਂ ਸਕੂਲ ਦੇ ਅਹਾਤੇ ’ਚ ‘ਫੌਗਿੰਗ’ ਵੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੱਛਰਾਂ ਅਤੇ ਹੋਰ ਨੁਕਸਾਨਦੇਹ ਕੀੜਿਆਂ ਤੋਂ ਬਚਾਇਆ ਜਾ ਸਕੇ। ਕਲਾਸਰੂਮਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ’ਚ ਕਿਤੇ ਵੀ ਸੱਪ ਜਾਂ ਹੋਰ ਜਾਨਵਰ ਮੌਜੂਦ ਨਾ ਹੋਣ। ਹੁਕਮ ਸਪੱਸ਼ਟ ਕਰਦਾ ਹੈ ਕਿ ਸਕੂਲ ਖੁੱਲ੍ਹਣ ਤੋਂ ਪਹਿਲਾਂ ਸੁਰੱਖਿਆ ਅਤੇ ਸਫਾਈ ਨਾਲ ਸਬੰਧਤ ਹਰ ਜ਼ਿੰਮੇਵਾਰੀ ਸਕੂਲ ਮੁਖੀ ਦੀ ਨਿੱਜੀ ਤੌਰ ’ਤੇ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਸਕੂਲੀ ਵਿਦਿਆਰਥਣ ਨੂੰ Kidnap ਕਰ ਕਈ ਦਿਨਾਂ ਤਕ ਰੋਲ਼ੀ ਪੱਤ

ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੀ) ਡਿੰਪਲ ਮਦਾਨ ਨੇ ਕਿਹਾ ਕਿ ਬੱਚਿਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਸਕੂਲ ਮੁਖੀਆਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਕਲਾਸਰੂਮਾਂ ਤੋਂ ਲੈ ਕੇ ਕੈਂਪਸ ਤਕ ਹਰ ਜਗ੍ਹਾ ਸਫਾਈ, ਸਿਹਤ ਅਤੇ ਸੁਰੱਖਿਆ ਦੇ ਮਿਆਰਾਂ ਦੀ ਪਾਲਣਾ ਕੀਤੀ ਜਾਵੇ। ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS