ਪੰਜਾਬ 'ਚ ਵੱਡੀ ਘਟਨਾ, ਜਹਾਨੋ ਤੁਰ ਗਏ 2 ਸਕੇ ਭਰਾ

ਪੰਜਾਬ 'ਚ ਵੱਡੀ ਘਟਨਾ, ਜਹਾਨੋ ਤੁਰ ਗਏ 2 ਸਕੇ ਭਰਾ

ਤਰਨਤਾਰਨ- ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਜਾਮਾਰਾਏ ਵਿਖੇ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਨਸ਼ੇ ਦੀ ਓਵਰਡੋਜ਼ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਿਵਾਰ ਮੈਂਬਰਾਂ ਤੇ ਮੋਹਤਬਰ ਵਿਅਕਤੀਆਂ ਨੇ ਦੱਸਿਆ ਕਿ ਇੱਕ ਨੌਜਵਾਨ ਦਾ ਨਾਮ ਮਲਕੀਤ ਸਿੰਘ ਕੋਨੀ ਤੇ ਦੂਸਰੇ ਦਾ ਨਾਮ ਗੁਰਪ੍ਰੀਤ ਸਿੰਘ ਗੋਪੀ ਸੀ, ਜਿਨ੍ਹਾਂ ਨੂੰ ਕੋਈ ਨੇੜਲੇ ਪਿੰਡ ਦਾ ਵਿਅਕਤੀ ਨਸ਼ਾ ਦੇ ਕੇ ਗਿਆ ਸੀ। ਜਿਸ ਤੋਂ ਬਾਅਦ ਇਨ੍ਹਾਂ ਦੋਵਾਂ ਭਰਾਵਾਂ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS