ਇੰਟਰਨੈਸ਼ਨਲ ਡੈਸਕ : ਤੁਰਕੀ ਦੇ ਬਾਲੀਕੇਸਿਰ ਸੂਬੇ ਵਿੱਚ ਐਤਵਾਰ ਨੂੰ ਸਥਾਨਕ ਸਮੇਂ ਮੁਤਾਬਕ 3.05 ਵਜੇ 4.9 ਤੀਬਰਤਾ ਦਾ ਭੂਚਾਲ ਆਇਆ। ਤੁਰਕੀ ਦੀ ਆਫ਼ਤ ਪ੍ਰਬੰਧਨ ਅਥਾਰਟੀ (AFAD) ਨੇ ਦੱਸਿਆ ਕਿ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨ-ਮਾਲ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਬਾਲੀਕੇਸਿਰ ਦੇ ਸਿੰਦਿਰਗੀ ਖੇਤਰ 'ਚ ਆਇਆ ਭੂਚਾਲ 7.72 ਕਿਲੋਮੀਟਰ (4.8 ਮੀਲ) ਦੀ ਡੂੰਘਾਈ ਵਿੱਚ ਸੀ। ਸੂਤਰਾਂ ਮੁਤਾਬਕ, ਭੂਚਾਲ ਦੇ ਜ਼ੋਰਦਾਰ ਝਟਕੇ ਲੱਗਦੇ ਹੀ ਲੋਕ ਆਪਣੇ ਘਰਾਂ 'ਚੋਂ ਨਿਕਲ ਕੇ ਬਾਹਰ ਨੂੰ ਭੱਜ ਗਏ।
ਦੇਸ਼ ਭਰ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ
ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਇੱਕ ਬਿਆਨ ਜਾਰੀ ਕਰਕੇ ਦੇਸ਼ ਵਾਸੀਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕੀਤੀ। ਭੂਚਾਲ ਦੇ ਝਟਕੇ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਇਸਤਾਂਬੁਲ ਸਮੇਤ ਕਈ ਸੂਬਿਆਂ ਵਿੱਚ ਮਹਿਸੂਸ ਕੀਤੇ ਗਏ। ਆਫ਼ਤ ਅਥਾਰਟੀ ਨੇ ਪਹਿਲੇ ਘੰਟੇ ਵਿੱਚ 6 ਭੂਚਾਲਾਂ ਦੀ ਰਿਪੋਰਟ ਦਿੱਤੀ, ਜਿਨ੍ਹਾਂ ਵਿੱਚੋਂ ਇੱਕ ਦੀ ਤੀਬਰਤਾ 4.9 ਸੀ। ਸਾਰੇ ਨਾਗਰਿਕਾਂ ਨੂੰ ਨੁਕਸਾਨੀਆਂ ਗਈਆਂ ਇਮਾਰਤਾਂ ਵਿੱਚ ਨਾ ਜਾਣ ਦੀ ਅਪੀਲ ਕੀਤੀ ਗਈ ਹੈ।
ਇਸਤਾਂਬੁਲ, ਤੁਰਕੀ ਦਾ 16 ਮਿਲੀਅਨ ਲੋਕਾਂ ਦਾ ਮਹਾਨਗਰ, ਭੂਚਾਲ ਦੀਆਂ ਗਤੀਵਿਧੀਆਂ ਲਈ ਖਾਸ ਤੌਰ 'ਤੇ ਸੰਵੇਦਨਸ਼ੀਲ ਹੈ। ਫਰਵਰੀ 2023 ਵਿੱਚ 7.8 ਤੀਬਰਤਾ ਦੇ ਦੋ ਭੂਚਾਲਾਂ ਨੇ ਤੁਰਕੀ ਵਿੱਚ 53,000 ਤੋਂ ਵੱਧ ਅਤੇ ਗੁਆਂਢੀ ਸੀਰੀਆ ਵਿੱਚ 6,000 ਲੋਕਾਂ ਦੀ ਜਾਨ ਲੈ ਲਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com