ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮੁਲਤਵੀ ਪ੍ਰੀਖਿਆਵਾਂ ਨੂੰ ਲੈ ਕੇ ਵੱਡੀ ਅਪਡੇਟ, ਵਿਦਿਆਰਥੀ ਖਿੱਚ ਲੈਣ ਤਿਆਰੀ

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮੁਲਤਵੀ ਪ੍ਰੀਖਿਆਵਾਂ ਨੂੰ ਲੈ ਕੇ ਵੱਡੀ ਅਪਡੇਟ, ਵਿਦਿਆਰਥੀ ਖਿੱਚ ਲੈਣ ਤਿਆਰੀ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਅਗਸਤ 2025 ਦੀਆਂ ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਭਾਰੀ ਬਾਰਸ਼ ਅਤੇ ਹੜ੍ਹਾਂ ਕਾਰਨ (ਪਹਿਲਾਂ ਜਾਰੀ ਡੇਟਸ਼ੀਟ ਅਨੁਸਾਰ ਮਿਤੀ 27-08-2025 ਤੋਂ) ਮੁਲਤਵੀ ਕੀਤੀਆਂ ਗਈਆਂ ਸਨ। ਹੁਣ ਇਹ ਪ੍ਰੀਖਿਆਵਾਂ ਪਹਿਲਾਂ ਤੈਅ ਸਮੇਂ ਅਤੇ ਪ੍ਰੀਖਿਆ ਕੇਂਦਰਾਂ ’ਤੇ ਆਯੋਜਿਤ ਕਰਨ ਲਈ ਸਿੱਖਿਆ ਬੋਰਡ ਵੱਲੋਂ ਸੂਚਨਾ ਜਾਰੀ ਕੀਤੀ ਗਈ ਹੈ।

ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਜਾਰੀ ਡੇਟਸ਼ੀਟ ਅਨੁਸਾਰ ਦਸਵੀਂ ਅਤੇ ਬਾਰਵੀਂ ਜਮਾਤ ਦੀ ਜੋ ਪ੍ਰੀਖਿਆ 27 ਅਗਸਤ ਨੂੰ ਹੋਣੀ ਸੀ, ਹੁਣ ਉਹ 9 ਸਤੰਬਰ ਨੂੰ ਕਰਵਾਈ ਜਾਵੇਗੀ। ਇਸੇ ਤਰ੍ਹਾਂ 28 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 10 ਸਤੰਬਰ ਨੂੰ ਅਤੇ 29 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 11 ਸਤੰਬਰ ਨੂੰ ਹੋਣੀ ਤੈਅ ਕੀਤੀ ਗਈ ਹੈ।

ਬੋਰਡ ਵਲੋਂ ਜਾਰੀ ਹਦਾਇਤਾਂ ਅਨੁਸਾਰ ਇਨ੍ਹਾਂ ਦੁਬਾਰਾ ਤੈਅ ਕੀਤੀਆਂ ਗਈਆਂ ਪ੍ਰੀਖਿਆਵਾਂ ਸਬੰਧੀ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਹਾਸਲ ਕੀਤੀ ਜਾ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 

 

Credit : www.jagbani.com

  • TODAY TOP NEWS