ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਸਪਤਾਲ ਦੇ ਬੈੱਡ ਤੋਂ ਹੀ ਮੀਟਿੰਗ ਦੀ ਅਗਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੀਆਂ ਹਸਪਤਾਲ ਅੰਦਰੋਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਮੁੱਖ ਮੰਤਰੀ ਮਾਨ ਵਲੋਂ ਮੀਟਿੰਗ ਦੌਰਾਨ ਮੰਤਰੀਆਂ ਅਤੇ ਵਿਧਾਇਕਾਂ ਨਾਲ ਹੜ੍ਹਾਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਰਹੀ ਹੈ। ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਮੁੱਖ ਮੰਤਰ ਦੀ ਗਲੇ ਕੋਲ ਇਕ ਪੱਟੀ ਲੱਗੀ ਹੋਈ ਹੈ।

ਫਿਲਹਾਲ ਉਨ੍ਹਾਂ ਦੀ ਸਿਹਤ 'ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ਮੁੱਖ ਮੰਤਰੀ ਮਾਨ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ 'ਚ ਜੁੜੇ ਹਨ ਅਤੇ ਇਹ ਪਹਿਲੀ ਵਾਰ ਹੈ, ਜਦੋਂ ਮੁੱਖ ਮੰਤਰੀ ਮਾਨ ਵਲੋਂ ਹਸਪਤਾਲ ਤੋਂ ਕੈਬਨਿਟ ਮੀਟਿੰਗ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਵਲੋਂ ਕੈਬਨਿਟ ਮੀਟਿੰਗ ਰੱਖੀ ਗਈ ਸੀ ਪਰ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿਸ ਕਾਰਨ ਕੈਬਨਿਟ ਮੀਟਿੰਗ ਨੂੰ ਮੁਲਤਵੀ ਕਰਨਾ ਪਿਆ ਸੀ। ਹੁਣ ਅੱਜ ਮੁੱਖ ਮੰਤਰੀ ਮਾਨ ਵਲੋਂ ਹਸਪਤਾਲ ਤੋਂ ਹੀ ਕੈਬਨਿਟ ਮੀਟਿੰਗ ਕੀਤੀ ਜਾ ਰਹੀ ਹੈ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com