ਸੋਸ਼ਲ ਮੀਡੀਆ ਬੈਨ ਦੇ ਵਿਰੋਧ 'ਚ ਨੌਜਵਾਨਾਂ ਤੇ ਪੁਲਸ ਵਿਚਾਲੇ ਝੜਪ, 14 ਲੋਕਾਂ ਦੀ ਮੌਤ ਮਗਰੋਂ ਲੱਗਿਆ ਕਰਫਿਊ

ਸੋਸ਼ਲ ਮੀਡੀਆ ਬੈਨ ਦੇ ਵਿਰੋਧ 'ਚ ਨੌਜਵਾਨਾਂ ਤੇ ਪੁਲਸ ਵਿਚਾਲੇ ਝੜਪ, 14 ਲੋਕਾਂ ਦੀ ਮੌਤ ਮਗਰੋਂ ਲੱਗਿਆ ਕਰਫਿਊ

ਵੈੱਬ ਡੈਸਕ : ਸਰਕਾਰ ਵੱਲੋਂ ਵੱਡੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪਾਬੰਦੀ ਲਗਾਉਣ ਦੇ ਫੈਸਲੇ ਤੋਂ ਬਾਅਦ ਕਾਠਮੰਡੂ ਵਿੱਚ ਹਿੰਸਕ ਪ੍ਰਦਰਸ਼ਨਾਂ ਵਿੱਚ ਘੱਟੋ-ਘੱਟ 14 ਲੋਕ ਮਾਰੇ ਗਏ ਅਤੇ 42 ਜ਼ਖਮੀ ਹੋ ਗਏ। ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਝੜਪਾਂ ਹੋਈਆਂ, ਕਈ ਇਲਾਕਿਆਂ ਵਿੱਚ ਅੱਗਜ਼ਨੀ ਅਤੇ ਪੱਥਰਬਾਜ਼ੀ ਦੇਖੀ ਗਈ। ਤਣਾਅ ਵਧੇਰੇ ਰਹਿਣ ਕਾਰਨ ਅਧਿਕਾਰੀਆਂ ਨੇ ਰਾਜਧਾਨੀ ਵਿੱਚ ਸੁਰੱਖਿਆ ਤਾਇਨਾਤੀ ਵਧਾ ਦਿੱਤੀ ਹੈ।

ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਸਥਿਤੀ ਤਣਾਅਪੂਰਨ ਹੋਣ ਕਾਰਨ, ਅਧਿਕਾਰੀਆਂ ਨੂੰ ਦਿਨ ਭਰ ਦਾ ਕਰਫਿਊ ਲਗਾਉਣ ਲਈ ਮਜਬੂਰ ਹੋਣਾ ਪਿਆ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ ਹਜ਼ਾਰਾਂ ਨੌਜਵਾਨਾਂ, ਜਿਨ੍ਹਾਂ ਵਿੱਚ ਸਕੂਲੀ ਵਿਦਿਆਰਥੀ ਵੀ ਸ਼ਾਮਲ ਸਨ, ਨੇ ਸਵੇਰੇ ਤੜਕੇ ਰਾਜਧਾਨੀ ਕਾਠਮੰਡੂ ਦੇ ਮੈਤੀਘਰ ਅਤੇ ਬਨੇਸ਼ਵਰ ਖੇਤਰਾਂ ਵਿੱਚ ਮਾਰਚ ਕੱਢਿਆ।

ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਸਰਕਾਰ 'ਤੇ ਗੰਭੀਰ ਭ੍ਰਿਸ਼ਟਾਚਾਰ ਅਤੇ ਫੇਸਬੁੱਕ, ਵਟਸਐਪ ਅਤੇ ਐਕਸ ਸਮੇਤ 26 ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪਾਬੰਦੀ ਲਗਾ ਕੇ ਪ੍ਰਗਟਾਵੇ ਦੀ ਆਜ਼ਾਦੀ ਨੂੰ ਦਬਾਉਣ ਦਾ ਦੋਸ਼ ਲਗਾਇਆ। ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਦੇ ਨੇੜੇ ਪੁਲਸ ਬੈਰੀਕੇਡ ਤੋੜਨ 'ਤੇ ਵਿਰੋਧ ਹਿੰਸਕ ਹੋ ਗਿਆ।

ਚਸ਼ਮਦੀਦਾਂ ਨੇ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਨੇ ਜਲਦਬਾਜ਼ੀ ਵਿੱਚ ਭੀੜ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ, ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ। ਕਾਠਮੰਡੂ ਜ਼ਿਲ੍ਹਾ ਪ੍ਰਸ਼ਾਸਨ ਨੇ ਸੰਸਦ ਭਵਨ ਦੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਅਸ਼ਾਂਤੀ ਨੂੰ ਰੋਕਣ ਲਈ ਦੁਪਹਿਰ 12:30 ਵਜੇ ਤੋਂ ਰਾਤ 10:00 ਵਜੇ ਤੱਕ ਮਨਾਹੀ ਦੇ ਹੁਕਮ ਲਾਗੂ ਕਰ ਦਿੱਤੇ। ਮੁੱਖ ਜ਼ਿਲ੍ਹਾ ਅਧਿਕਾਰੀ ਛਬੀ ਲਾਲ ਰਿਜਲ ਨੇ ਇੱਕ ਿਸ ਵਿੱਚ ਕਿਹਾ, "ਪ੍ਰਤੀਬੰਧਿਤ ਖੇਤਰ ਵਿੱਚ ਲੋਕਾਂ ਦੀ ਆਵਾਜਾਈ, ਪ੍ਰਦਰਸ਼ਨ, ਮੀਟਿੰਗਾਂ, ਇਕੱਠਾਂ ਜਾਂ ਵਿਰੋਧ ਪ੍ਰਦਰਸ਼ਨਾਂ ਦੀ ਆਗਿਆ ਨਹੀਂ ਹੋਵੇਗੀ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS