ਇੰਟਰਨੈਸ਼ਨਲ ਡੈਸਕ : ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਨੇਪਾਲ ਸਰਕਾਰ ਨੇ ਆਖਰਕਾਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਹੈ। ਇਸ ਫੈਸਲੇ ਤੋਂ ਪਹਿਲਾਂ ਨੌਜਵਾਨਾਂ ਨੇ ਰਾਜਧਾਨੀ ਕਾਠਮੰਡੂ ਅਤੇ ਦੇਸ਼ ਦੇ ਕੁਝ ਹੋਰ ਹਿੱਸਿਆਂ ਵਿੱਚ ਹਿੰਸਕ ਪ੍ਰਦਰਸ਼ਨ ਕੀਤੇ ਸਨ। ਇਨ੍ਹਾਂ ਝੜਪਾਂ ਵਿੱਚ ਘੱਟੋ-ਘੱਟ 20 ਲੋਕ ਮਾਰੇ ਗਏ ਸਨ ਅਤੇ 300 ਤੋਂ ਵੱਧ ਜ਼ਖਮੀ ਹੋਏ ਸਨ।
ਗ੍ਰਹਿ ਮੰਤਰੀ ਨੇ ਦਿੱਤਾ ਅਸਤੀਫ਼ਾ
ਦੇਸ਼ ਵਿੱਚ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਨੇਪਾਲ ਦੇ ਗ੍ਰਹਿ ਮੰਤਰੀ ਰਮੇਸ਼ ਲੇਖਕ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਫੌਜ ਦੀ ਤਾਇਨਾਤੀ
ਸਥਿਤੀ ਨੂੰ ਕਾਬੂ ਕਰਨ ਲਈ ਰਾਜਧਾਨੀ ਕਾਠਮੰਡੂ ਵਿੱਚ ਨੇਪਾਲੀ ਫੌਜ ਤਾਇਨਾਤ ਕੀਤੀ ਗਈ ਸੀ। ਸੈਨਿਕਾਂ ਨੇ ਸੰਸਦ ਭਵਨ ਦੇ ਆਲੇ-ਦੁਆਲੇ ਦੇ ਖੇਤਰਾਂ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲੈ ਲਿਆ।
ਹਿੰਸਕ ਝੜਪਾਂ ਅਤੇ ਮੌਤਾਂ
ਇਸ ਪ੍ਰਦਰਸ਼ਨ ਦੀ ਅਗਵਾਈ ਮੁੱਖ ਤੌਰ 'ਤੇ 'ਜਨਰਲ ਜ਼ੈੱਡ' (ਨੌਜਵਾਨ ਪੀੜ੍ਹੀ) ਨੇ ਕੀਤੀ, ਜਿਸ ਵਿੱਚ ਸਕੂਲੀ ਵਿਦਿਆਰਥੀਆਂ ਸਮੇਤ ਹਜ਼ਾਰਾਂ ਨੌਜਵਾਨ ਸ਼ਾਮਲ ਸਨ। ਇਹ ਪ੍ਰਦਰਸ਼ਨਕਾਰੀ ਸੰਸਦ ਭਵਨ ਦੇ ਸਾਹਮਣੇ ਇਕੱਠੇ ਹੋਏ ਅਤੇ ਸਰਕਾਰ ਵਿਰੋਧੀ ਨਾਅਰੇ ਲਗਾਏ। ਚਸ਼ਮਦੀਦਾਂ ਦੇ ਅਨੁਸਾਰ, ਜਦੋਂ ਕੁਝ ਪ੍ਰਦਰਸ਼ਨਕਾਰੀ ਜ਼ਬਰਦਸਤੀ ਸੰਸਦ ਕੰਪਲੈਕਸ ਵਿੱਚ ਦਾਖਲ ਹੋਏ ਤਾਂ ਪੁਲਸ ਨੂੰ ਭੀੜ ਨੂੰ ਖਿੰਡਾਉਣ ਲਈ ਲਾਠੀਚਾਰਜ, ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਦੀ ਵਰਤੋਂ ਕਰਨੀ ਪਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com