ਅਜੇ ਬੰਦ ਰਹਿਣਗੇ ਸਕੂਲ! ਪੰਜਾਬ ਦੇ ਇਸ ਜ਼ਿਲ੍ਹੇ 'ਚ ਨਵੇਂ Order

ਅਜੇ ਬੰਦ ਰਹਿਣਗੇ ਸਕੂਲ! ਪੰਜਾਬ ਦੇ ਇਸ ਜ਼ਿਲ੍ਹੇ 'ਚ ਨਵੇਂ Order

ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਅਤੇ ਹੜ੍ਹ ਤੋਂ ਪ੍ਰਭਾਵਿਤ ਜ਼ਿਲ੍ਹੇ ਦੇ 13 ਸਰਕਾਰੀ ਸਕੂਲਾਂ ਨੂੰ 9 ਸਤੰਬਰ ਤੋਂ ਅਗਲੇ ਹੁਕਮਾਂ ਤਹਿਤ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਵਿਚ 8 ਪ੍ਰਾਇਮਰੀ ਅਤੇ 5 ਅੱਪਰ ਪ੍ਰਾਈਮਰੀ ਸਕੂਲ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਪ੍ਰਭਾਵਿਤ ਸਕੂਲਾਂ ਨੂੰ ਉਸੇ ਵੇਲੇ ਖੋਲ੍ਹਿਆ ਜਾਵੇਗਾ, ਜਦੋਂ ਇਮਾਰਤਾਂ, ਸੜਕ ਸੰਪਰਕ ਅਤੇ ਹੋਰ ਬੁਨਿਆਦੀ ਸਹੂਲਤਾਂ ਪੂਰੀ ਤਰ੍ਹਾਂ ਸੁਰੱਖਿਅਤ ਮਿਲਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਾਲਾਤਾਂ ’ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਸਿੱਖਿਆ ਵਿਭਾਗ ਨਾਲ ਮਿਲਕੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਘਟਨਾ

ਜ਼ਿਲ੍ਹਾ ਸਿੱਖਿਆ ਅਫਸਰ ਲਲਿਤਾ ਅਰੋੜਾ ਤੋਂ ਮਿਲੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲੇ ਦੇ ਕੁੱਲ 491 ਅੱਪਰ ਪ੍ਰਾਇਮਰੀ ਸਕੂਲਾਂ ਵਿਚੋਂ 5 ਸਕੂਲ ਬੰਦ ਰਹਿਣਗੇ ਤੇ ਮੰਗਲਵਾਰ ਤੋਂ 486 ਸਕੂਲ ਖੁੱਲ੍ਹਣਗੇ। ਬੰਦ ਰਹਿਣ ਵਾਲੇ ਸਕੂਲਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਂਦਪੁਰ, ਸਰਕਾਰੀ ਮਿਡਲ ਸਕੂਲ ਹਕੂਮਤਪੁਰ, ਸਰਕਾਰੀ ਮਿਡਲ ਸਕੂਲ ਭਟੋਲੀਆਂ, ਸਰਕਾਰੀ ਮਿਡਲ ਸਕੂਲ ਹਲੇੜ ਜਨਾਰਦਨ ਅਤੇ ਸਰਕਾਰੀ ਹਾਈ ਸਕੂਲ ਫੁਗਲਾਣਾ ਸ਼ਾਮਲ ਹਨ।

ਇਸੇ ਤਰ੍ਹਾਂ, ਜ਼ਿਲ੍ਹੇ ਦੇ 1220 ਪ੍ਰਾਇਮਰੀ ਸਕੂਲਾਂ ਵਿਚੋਂ 8 ਸਕੂਲ ਬੰਦ ਰਹਿਣਗੇ। ਇਨ੍ਹਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸਾਹਿਬ ਦਾ ਪਿੰਡ, ਲੁਧਿਆਣੀ, ਦੇਣੋਵਾਲ ਕਲਾਂ, ਮੋਨਾ ਖੁਰਦ, ਰੂਪੋਵਾਲ, ਜਾਹਿਦਪੁਰ ਜੱਟਾਂ, ਹਲੇੜ ਜਨਾਰਦਨ ਅਤੇ ਬੈਂਸ ਅਵਾਨ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ - ਮੌਸਮ ਦੇ ਮੱਦੇਨਜ਼ਰ ਨਵਾਂ ਫ਼ੈਸਲਾ! 9, 10, 11 ਤੇ 12 ਤਾਰੀਖ਼ ਨੂੰ...

ਡਿਪਟੀ ਕਮਿਸ਼ਨਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਪ੍ਰਭਾਵਿਤ ਸਕੂਲਾਂ ਵਿਚ ਨਾ ਭੇਜਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ। ਉਨ੍ਹਾਂ ਯਕੀਨ ਦਿਵਾਇਆ ਕਿ ਸਭ ਪ੍ਰਭਾਵਿਤ ਸਕੂਲਾਂ ਦੀ ਸਫਾਈ ਅਤੇ ਮੁਰੰਮਤ ਦਾ ਕੰਮ ਤਰਜੀਹੀ ਆਧਾਰ ’ਤੇ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਘੱਟ ਤੋਂ ਘੱਟ ਅਸਰ ਪਵੇ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS