ਨੈਸ਼ਨਲ ਡੈਸਕ- ਹਰਿਆਣਾ ਸੂਬੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੰਗਲਵਾਰ ਨੂੰ ਅੰਬਾਲਾ ਜ਼ਿਲ੍ਹੇ 'ਚ ਸਥਿਤ ਵਿਸ਼ਾਲ ਮੈਗਾ ਮਾਰਟ ਦੇ ਇੱਕ ਆਊਟਲੈੱਟ ਵਿੱਚ ਭਿਆਨਕ ਅੱਗ ਲੱਗ ਗਈ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।