ਨੇਪਾਲ : ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਘਰਾਂ 'ਚ ਅੱਗਜ਼ਨੀ ਅਤੇ ਭੰਨਤੋੜ, ਕਈ ਮੰਤਰੀਆਂ ਨੇ ਦਿੱਤੇ ਅਸਤੀਫ਼ੇ

ਨੇਪਾਲ : ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਘਰਾਂ 'ਚ ਅੱਗਜ਼ਨੀ ਅਤੇ ਭੰਨਤੋੜ, ਕਈ ਮੰਤਰੀਆਂ ਨੇ ਦਿੱਤੇ ਅਸਤੀਫ਼ੇ

ਕਾਠਮੰਡੂ- ਨੇਪਾਲ ਵਿੱਚ ਸੋਸ਼ਲ ਮੀਡੀਆ 'ਤੇ ਪਾਬੰਦੀ ਵਿਰੁੱਧ ਕੱਲ੍ਹ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨਾਂ ਦਾ ਸਿਲਸਿਲਾ ਮੰਗਲਵਾਰ ਨੂੰ ਵੀ ਜਾਰੀ ਰਿਹਾ ਅਤੇ ਕਈ ਨੇਤਾਵਾਂ ਦੇ ਘਰਾਂ 'ਤੇ ਪੱਥਰਬਾਜ਼ੀ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਵਾਪਰੀਆਂ ਹਨ। ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ, ਓਲੀ ਸਰਕਾਰ ਦੇ ਹੁਣ ਤੱਕ 4 ਮੰਤਰੀ ਅਸਤੀਫ਼ਾ ਦੇ ਚੁੱਕੇ ਹਨ ਅਤੇ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਸਥਾਨਕ ਮੀਡੀਆ ਅਨੁਸਾਰ, ਓਲੀ ਸਰਕਾਰ ਨੇ ਵਿਗੜਦੀ ਸਥਿਤੀ ਨੂੰ ਕਾਬੂ ਕਰਨ ਲਈ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ ਅਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਕੱਲ੍ਹ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਸ ਕਾਰਵਾਈ ਵਿੱਚ 20 ਲੋਕ ਮਾਰੇ ਗਏ ਸਨ ਅਤੇ 350 ਲੋਕ ਜ਼ਖਮੀ ਹੋ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS