ਮੋਹਾਲੀ : ਮੋਹਾਲੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਵਿਅਕਤੀ ਵਲੋਂ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਾਰੀ ਮੁਤਾਬਕ ਇੱਥੇ ਸੈਕਟਰ-68 ਮੋਹਾਲੀ ਵਿਚਲੇ ਐੱਚ. ਡੀ. ਐੱਫ. ਸੀ. ਬੈਂਕ ਦੇ ਲੋਨ ਡਿਪਾਰਟਮੈਂਟ ਦੇ ਬਾਥਰੂਮ 'ਚ ਇੱਕ ਵਿਅਕਤੀ ਵੱਲੋਂ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ। ਮ੍ਰਿਤਕ ਦੀ ਪਛਾਣ ਰਾਜਦੀਪ ਸਿੰਘ ਵਾਸੀ ਮੋਗਾ ਵੱਜੋਂ ਹੋਈ ਹੈ।
ਇਸ ਸਬੰਧੀ ਥਾਣਾ ਫੇਜ਼-8 ਦੇ ਮੁਖੀ ਸਤਨਾਮ ਸਿੰਘ ਨੇ ਦੱਸਿਆ ਕਿ ਉਕਤ ਘਟਨਾ ਦੁਪਹਿਰ 3 ਵਜੇ ਦੇ ਕਰੀਬ ਦੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਸਾਰ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਰਾਜਦੀਪ ਨੇ ਖ਼ੁਦਕੁਸ਼ੀ ਕਿਉਂ ਕੀਤੀ।
ਇਸ ਤੋਂ ਇਲਾਵਾ ਜਿਸ ਪਿਸਤੌਲ ਤੋਂ ਖ਼ੁਦਕੁਸ਼ੀ ਕੀਤੀ ਗਈ ਹੈ, ਉਹ ਲਾਇਸੈਂਸੀ ਹੈ ਜਾਂ ਨਹੀਂ, ਇਸ ਲਈ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਕੇ ਥਾਣੇ ਬੁਲਾਇਆ ਗਿਆ ਹੈ। ਪਰਿਵਾਰ ਦੇ ਥਾਣੇ ਆਉਣ ਤੋਂ ਬਾਅਦ ਹੀ ਪੁਲਸ ਅਗਲੀ ਕਾਨੂੰਨੀ ਕਾਰਵਾਈ ਕਰੇਗੀ। ਫਿਲਹਾਲ ਲਾਸ਼ ਨੂੰ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com