13 ਸਤੰਬਰ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਰਨਾਲਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਵੇਗੀ, ਜਦਕਿ ਕੁਝ ਹਿੱਸਿਆਂ ਵਿੱਚ ਦਰਮਿਆਨਾ ਮੀਂਹ ਦੀ ਸੰਭਾਵਨਾ ਹੈ। ਹੇਠਲੇ ਇਲਾਕਿਆਂ ਅਤੇ ਦਰਿਆ ਕਿਨਾਰੇ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ ਕਿਉਂਕਿ ਬਿਆਸ ਅਤੇ ਸਤਲੁਜ ਦਰਿਆ ਦੇ ਬਹਾਅ ਵਿੱਚ ਪਹਿਲਾਂ ਹੀ ਵਾਧਾ ਦਰਜ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com