ਗੁਰਦਾਸਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਰਾਹਤ ਪੈਕੇਜ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰ ਵੱਲੋਂ ਪੰਜਾਬ ਨੂੰ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਦਿੱਤਾ ਜਾਵੇਗਾ। ਹੜ੍ਹਾਂ ਕਾਰਨ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਮੌਸਮ ਦੇ ਮੱਦੇਨਜ਼ਰ ਨਵਾਂ ਫ਼ੈਸਲਾ! 9, 10, 11 ਤੇ 12 ਤਾਰੀਖ਼ ਨੂੰ...
ਇਸ ਤੋਂ ਇਲਾਵਾ ਅਨਾਥ ਹੋਏ ਬੱਚਿਆਂ ਲਈ ਪੀ.ਐੱਮ. ਕੇਅਰਜ਼ ਫਾਰ ਚਿਲਡਰਨ ਯੋਜਨਾ ਹੇਠ ਵਿਆਪਕ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੁਦਰਤੀ ਆਫ਼ਤ ਪ੍ਰਬੰਧ ਅਧੀਨ 12 ਹਜ਼ਾਰ ਕਰੋੜ ਰੁਪਏ ਪਹਿਲਾਂ ਹੀ ਪੰਜਾਬ ਸਰਕਾਰ ਕੋਲ ਪਿਆ ਹੈ।SDRF ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਦੂਜੀ ਕਿਸ਼ਤ ਐਡਵਾਂਸ ਵਿਚ ਜਾਰੀ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਪੂਰੇ ਖੇਤਰ ਅਤੇ ਇਸ ਦੇ ਲੋਕਾਂ ਨੂੰ ਵਾਪਿਸ ਪੈਰਾਂ ਸਿਰ ਕਰਨ ਲਈ ਮਦਦ ਕਰਨ ਲਈ ਇਕ ਬਹੁ-ਆਯਾਮੀ ਪਹੁੰਚ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਇਸ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰਾਂ ਦੀ ਮੁੜ ਉਸਾਰੀ, ਰਾਸ਼ਟਰੀ ਰਾਜਮਾਰਗਾਂ ਨੂੰ ਬਹਾਲ ਕਰਨਾ, ਸਕੂਲਾਂ ਦੀ ਲੋੜੀਂਦੀ ਮੁਰੰਮਤ, PMNRF ਰਾਹੀਂ ਰਾਹਤ ਪ੍ਰਦਾਨ ਕਰਨਾ ਅਤੇ ਪਸ਼ੂਆਂ ਲਈ ਮਿੰਨੀ ਕਿੱਟਾਂ ਵੰਡਣ ਵਰਗੇ ਉਪਾਅ ਸ਼ਾਮਲ ਹੋਣਗੇ।
PM ਮੋਦੀ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਕੈਬਨਿਟ ਮੰਤਰੀਆਂ ਤੇ ਅਧਿਕਾਰੀਆਂ ਅਤੇ ਭਾਜਪਾ ਦੇ ਆਗੂਆਂ ਦੇ ਨਾਲ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਸੀਂ ਇਸ ਔਖੀ ਘੜੀ ਵਿਚ ਲੋਕਾਂ ਦੇ ਨਾਲ ਖੜ੍ਹੇ ਹਾਂ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com