ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਵਾਤਾਵਰਣ ਅਨੁਕੂਲ ਸਾਫ਼-ਸੁਥਰੀ ਜਨਤਕ ਆਵਾਜਾਈ ਦੇ ਵਿਸਤਾਰ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐੱਸਏਐੱਸ ਨਗਰ (ਮੋਹਾਲੀ) ਵਿਚ ਜਲਦ ਹੀ ਆਧੁਨਿਕ ਚਾਰਜਿੰਗ ਬੁਨਿਆਦੀ ਢਾਂਚਾ ਸਥਾਪਤ ਕਰਕੇ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ। ਇੱਥੇ "ਈ-ਮੋਬਿਲਿਟੀ ਅਤੇ ਸਸਟੇਨੇਬਲ ਪਬਲਿਕ ਟ੍ਰਾਂਸਪੋਰਟੇਸ਼ਨ 'ਤੇ ਪੰਜਾਬ ਕਨਕਲੇਵ" ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਲੇ ਸਾਲ ਦੇ ਸ਼ੁਰੂ ਵਿਚ ਪੰਜਾਬ ਸੂਬਾ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਦੀ ਦਿਸ਼ਾ ਵਿਚ ਵੱਡੀ ਤਬਦੀਲੀ ਦਾ ਗਵਾਹ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰ ਵਿਕਾਸ ਦੇ ਇੰਜਣ ਹਨ, ਜਿਨ੍ਹਾਂ ਦਾ ਟਿਕਾਊ ਵਿਕਾਸ ਯਕੀਨੀ ਬਣਾਉਣਾ ਸਰਕਾਰ ਦੇ ਏਜੰਡੇ ‘ਤੇ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਤੋਂ ਇਲੈਕਟ੍ਰਿਕ ਵਾਹਨਾਂ ਵੱਲ ਰੁਖ਼ ਕਰਨ ਨਾਲ ਨਾ ਸਿਰਫ਼ ਪ੍ਰਦੂਸ਼ਣ ਘਟਦਾ ਹੈ ਸਗੋਂ ਡਰਾਈਵਰਾਂ ਦੀ ਆਮਦਨ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਔਰਤਾਂ ਦੇ ਸਸ਼ਕਤੀਕਰਨ ਵਿੱਚ ਵੀ ਅਹਿਮ ਯੋਗਦਾਨ ਪਾ ਰਹੀ ਅਤੇ ਮਾਰਚ 2024 ਤੋਂ ਹੁਣ ਤੱਕ ਅੰਮ੍ਰਿਤਸਰ ਵਿੱਚ ਈ-ਆਟੋ ਫਲੀਟ ‘ਚ 200 ਔਰਤਾਂ ਸ਼ਾਮਲ ਹੋਈਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com