ਤਰਨਤਾਰਨ: ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਦਾਲਤ ਵੱਲੋਂ ਉਨ੍ਹਾਂ ਨੂੰ 12 ਸਾਲ ਪੁਰਾਣੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 12 ਸਤੰਬਰ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਕਿਸੇ ਵੇਲੇ ਵੀ ਹੋ ਸਕਦੈ ਐਲਾਨ
ਜਾਣਕਾਰੀ ਮੁਤਾਬਕ ਮਾਰਚ 2013 ਵਿਚ ਇਕ ਪੀੜਤਾ ਵੱਲੋਂ ਬਦਸਲੂਕੀ ਦੇ ਦੋਸ਼ ਲਾਏ ਜਾਣ 'ਤੇ ਮਨਜਿੰਦਰ ਸਿੰਘ ਲਾਲਪੁਰਾ ਸਣੇ 11 ਲੋਕਾਂ ਖ਼ਿਲਾਫ਼ SC/ST ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਨਜਿੰਦਰ ਸਿੰਘ ਸਣੇ 9 ਮੁਲਜ਼ਮ ਅੱਜ ਇਸ ਮਾਮਲੇ ਦੀ ਸੁਣਵਾਈ ਲਈ ਅਦਾਲਤ ਪਹੁੰਚੇ ਸਨ, ਜਿੱਥੇ ਅਦਾਲਤ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਤੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਸਤੰਬਰ ਨੂੰ ਹੋਵੇਗੀ, ਜਿਸ ਦੌਰਾਨ ਮੁਲਜ਼ਮਾਂ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com