ਪੰਜਾਬ 'ਚ 13 ਤੇ 14 ਸਤੰਬਰ ਲਈ ਨਵੀਂ ਭਵਿੱਖਬਾਣੀ!

ਪੰਜਾਬ 'ਚ 13 ਤੇ 14 ਸਤੰਬਰ ਲਈ ਨਵੀਂ ਭਵਿੱਖਬਾਣੀ!

ਚੰਡੀਗੜ੍ਹ: ਪੰਜਾਬ ਵਿਚ ਬੀਤੇ ਕੁਝ ਦਿਨਾਂ ਦੌਰਾਨ ਖ਼ਰਾਬ ਮੌਸਮ ਤੇ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ। ਹਾਲਾਂਕਿ ਹੁਣ ਥੋੜ੍ਹੇ ਦਿਨ ਤੋਂ ਮੌਸਮ ਸਾਫ਼ ਹੈ ਤੇ ਬਾਰਿਸ਼ ਨਹੀਂ ਹੋਈ। ਉੱਥੇ ਹੀ ਵਿਭਾਗ ਨੇ ਆਉਣ ਵਾਲੇ 4-5 ਦਿਨ ਸੂਬੇ ਵਿਚ ਕਿਸੇ ਕਿਸਮ ਦਾ ਕੋਈ ਅਲਰਟ ਵੀ ਜਾਰੀ ਨਹੀਂ ਕੀਤਾ। ਦੂਜੇ ਪਾਸੇ 13 ਤੇ 14 ਸਤੰਬਰ ਨੂੰ ਸੂਬੇ ਵਿਚ ਕਈ ਥਾਈਂ ਬਾਰਿਸ਼ ਦੀ ਭਵਿੱਖਬਾਣੀ ਜ਼ਰੂਰ ਕੀਤੀ ਗਈ ਹੈ। ਇਸ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ; 30 ਸਤੰਬਰ ਤਕ...

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ 13 ਸਤੰਬਰ ਨੂੰ ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਠਿੰਡਾ, ਮੁਕਤਸਰ ਤੇ ਫਾਜ਼ਿਲਕਾ ਤੋਂ ਇਲਾਵਾ ਸੂਬੇ ਭਰ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

PunjabKesari

ਇਸੇ ਤਰ੍ਹਾਂ 14 ਸਤੰਬਰ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ਦੇ ਨਾਲ-ਨਾਲ ਤਰਨਤਾਰਨ, ਮੋਗਾ, ਬਰਨਾਲਾ, ਸੰਗਰੂਰ ਤੇ ਮਾਨਸਾ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਇਨ੍ਹਾਂ ਦੋਹਾਂ ਦਿਨਾਂ ਦੌਰਾਨ ਵਿਚ ਕਿਸੇ ਜ਼ਿਲ੍ਹੇ ਲਈ ਵੀ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। 

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS