ਅੰਮ੍ਰਿਤਸਰ- ਅੰਮ੍ਰਿਤਸਰ ਪੁਲਸ ਨੇ ਇਕ ਵੱਡੀ ਕਾਰਵਾਈ ਦੌਰਾਨ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ। ਇਨ੍ਹਾਂ ਕੋਲੋਂ ਛੇ ਆਧੁਨਿਕ ਪਿਸਤੌਲ ਅਤੇ 5.75 ਲੱਖ ਰੁਪਏ ਹਵਾਲਾ ਮਨੀ ਵੀ ਬਰਾਮਦ ਕੀਤੀ ਗਈ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਗਿਰੋਹ ਮਹਾਕਪ੍ਰੀਤ ਸਿੰਘ ਉਰਫ ਰੋਹਿਤ ਵੱਲੋਂ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਚਲਾਇਆ ਜਾ ਰਿਹਾ ਸੀ।
ਡੀ. ਜੀ. ਪੀ. ਨੇ ਦੱਸਿਆ ਕਿ ਇਸ ਮਾਮਲੇ 'ਚ ਅੰਮ੍ਰਿਤਸਰ ਦੇ ਗੇਟ ਹਕੀਮਾ ਥਾਣੇ ਵਿੱਚ ਐਫ਼.ਆਈ.ਆਰ ਦਰਜ ਕੀਤੀ ਗਈ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਪੁਲਸ ਦਾ ਕਹਿਣਾ ਹੈ ਕਿ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸੇ ਤਰੀਕੇ ਦੂਸਰੇ ਮਾਮਲੇ 'ਚ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਆਈਏ ਸਟਾਫ ਇੰਚਾਰਜ ਰਵੀ ਕੁਮਾਰ ਅਤੇ ਉਨ੍ਹਾਂ ਦੀ ਟੀਮ ਨੇ ਇੱਕ ਕਿਲੋ ਹੈਰੋਇਨ, ਇੱਕ ਮੋਬਾਇਲ ਫੋਨ ਅਤੇ ਇੱਕ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਨੌਜਵਾਨ ਦੀ ਪਹਿਚਾਣ ਜਸ਼ਨਦੀਪ ਵਜੋਂ ਹੋਈ ਹੈ ਜੋ ਅੰਮ੍ਰਿਤਸਰ ਦਿਹਾਤੀ ਇਲਾਕੇ ਦਾ ਰਹਿਣ ਵਾਲਾ ਹੈ। ਉਹ ਲੇਬਰ ਦਾ ਕੰਮ ਕਰਦਾ ਸੀ ਪਰ ਪੈਸਿਆਂ ਦੀ ਲਾਲਚ ਵਿਚ ਨਸ਼ੇ ਦੀ ਤਸਕਰੀ ਕਰਨ ਲੱਗ ਪਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com