ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਦੇ ਮੁਤਾਬਕ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ ਅਤੇ ਸਾਰੀਆਂ ਰਿਪੋਰਟਾਂ ਨਾਰਮਲ ਆਈਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦੇ ਡਾਕਟਰਾਂ ਵਲੋਂ ਛੁੱਟੀ ਦੇ ਦਿੱਤੀ ਗਈ।
ਹਾਲਾਂਕਿ ਡਾਕਟਰਾਂ ਨੇ ਉਨ੍ਹਾਂ ਨੂੰ ਕੁੱਝ ਦਿਨ ਘਰ 'ਚ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਪਲਸ ਰੇਟ ਘੱਟਣ ਕਾਰਨ 5 ਸਤੰਬਰ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਸਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਕਈ ਸਿਆਸੀ ਆਗੂ ਵੀ ਮਿਲਣ ਪੁੱਜੇ ਸਨ।
ਮੁੱਖ ਮੰਤਰੀ ਮਾਨ ਵਲੋਂ ਹਸਪਤਾਲ 'ਚ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਦੀ ਅਗਵਾਈ ਵੀ ਕੀਤੀ ਸੀ। ਬੀਤੇ ਦਿਨ ਤੋਂ ਹੀ ਇਹ ਖ਼ਬਰਾਂ ਚਰਚਾ 'ਚ ਸਨ ਕਿ ਮੁੱਖ ਮੰਤਰੀ ਮਾਨ ਦੀ ਹਾਲਤ ਹੁਣ ਸਥਿਰ ਹੈ ਅਤੇ ਉਨ੍ਹਾਂ ਨੂੰ ਜਲਦੀ ਛੁੱਟੀ ਮਿਲ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com