ਚੰਡੀਗੜ੍ਹ : ਪੰਜਾਬ ਦੇ ਕਿਸਾਨ ਭਾਈਚਾਰੇ ਦੀ ਵਿੱਤੀ ਭਲਾਈ ਵੱਲ ਇਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ, ਜਿਸਨੇ ਦੇਸ਼ ਭਰ ਵਿਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਪੇਸ਼ਕਸ਼ ਕੀਤੀ, ਵੱਲੋਂ ਸਾਲ 2024-25 ਦੇ ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿਚ, ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ 9 ਸਹਿਕਾਰੀ ਮਿੱਲਾਂ ਨੂੰ ਗੰਨਾ ਮਿੱਲਾਂ, ਜਿਨ੍ਹਾਂ ਵੱਲੋਂ ਸੀਜ਼ਨ ਦੌਰਾਨ ਕੁੱਲ 194.66 ਲੱਖ ਕੁਇੰਟਲ ਗੰਨੇ ਦੀ ਪੀੜਾਈ ਕੀਤੀ ਕੀਤੀ ਗਈ, ਨੂੰ ਗੰਨਾ ਸਪਲਾਈ ਕਰਨ ਵਾਲੇ ਰਾਜ ਭਰ ਦੇ 18,771 ਕਿਸਾਨਾਂ ਨੂੰ ਇਸ ਅਦਾਇਗੀ ਦਾ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ 401 ਰੁਪਏ ਪ੍ਰਤੀ ਕੁਇੰਟਲ ਦੀ ਅਦਾਇਗੀ ਦਰ ਦੇ ਹਿਸਾਬ ਨਾਲ ਕਿਸਾਨਾਂ ਦਾ ਕੁੱਲ ਬਕਾਇਆ 779.86 ਕਰੋੜ ਰੁਪਏ ਸੀ ਅਤੇ ਬਾਕੀ ਰਹਿੰਦੇ 100.49 ਕਰੋੜ ਰੁਪਏ ਦੀ ਅਦਾਇਗੀ ਵੀ ਇਸ ਸਬੰਧੀ ਕੇਂਦਰੀ ਸਹਾਇਤਾ ਪ੍ਰਾਪਤ ਹੋਣ ‘ਤੇ ਜਲਦੀ ਹੀ ਕਰ ਦਿੱਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com