ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਿਹਤ ਸੇਵਾਵਾਂ ਪੱਖੋਂ ਕੋਈ ਕਮੀਂ ਨਾ ਰਹੇ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੰਪ ਦੇ ਡੰਗਣ ਦੇ ਕੇਸ ਵੀ ਸਾਹਮਣੇ ਆ ਰਹੇ ਹਨ, ਇਸ ਲਈ ਸਿਹਤ ਵਿਭਾਗ ਵੱਲੋਂ ਏਨ੍ਹਾਂ ਖੇਤਰਾਂ ਵਿੱਚ ਐਂਟੀ ਸਨੇਕ ਵੈਨਮ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਸਿਹਤ ਸਬੰਧੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਿਹਤ ਵਿਭਾਗ ਦੇ ਹੈਲਪ ਲਾਈਨ ਨੰਬਰ 104 ਉੱਪਰ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜਿੱਥੇ ਪੰਜਾਬ ਸਰਕਾਰ ਦੀ ਤਰਫੋਂ ਹੜ੍ਹ ਪੀੜ੍ਹਤਾਂ ਨੂੰ ਰਾਹਤ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਓਥੇ ਉਨ੍ਹਾਂ ਨੇ ਆਪਣੀ ਜੇਬ ਵਿੱਚੋਂ ਵੀ ਹੜ੍ਹ ਪੀੜ੍ਹਤਾਂ ਦੀ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਹੜ੍ਹ ਪ੍ਰਭਾਵਿਤ ਵਿਅਕਤੀ ਤੱਕ ਪਹੁੰਚ ਕਰਕੇ ਉਸ ਦੀ ਵੱਧ ਤੋਂ ਵੱਧ ਸਹਾਇਤ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com